Skip to content
ਵਾਇਆ ਪੰਜਾਬ ਬਿਊਰੋ
ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 22 ਜੁਲਾਈ ਨੂੰ ਗੱਤਕਾ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਆਬਾ ਜੋਨ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਸਥਾਪਤ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਇਸ ਸਮਾਗਮ ‘ਚ ਸਵੇਰੇ 10 ਵਜੇ ਟੀਮਾਂ ਵਲੋਂ ਗੱਤਕਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਰਪ੍ਰਸਤੀ ਹੇਠ ਹਲਕਾ ਮੈਂਬਰ ਪ੍ਰਿੰ. ਸੁਰਿੰਦਰ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ ਘੁੰਗਰਾਲੀ ਸਿੱਖਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਲਈ ਸੰਗਤ ‘ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਇਸ ਦਿਵਸ ਨੂੰ ਮਨਾਉਣ ਲਈ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ ਹੇਠ ਸ਼ੁਰੂ ਕੀਤੀ ਗਈ ਗੁਰਮਤਿ ਸਮਾਗਮ ਪ੍ਰਚਾਰ ਲਹਿਰ ਦੇ ਦੋਆਬਾ ਜੋਨ ਦਾ 22 ਜੁਲਾਈ ਨੂੰ ਹੀ 24ਵਾਂ ਹਫ਼ਤਾਵਰੀ ਸਮਾਗਮ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ, ਜਿਸ ‘ਚ ਭਾਈ ਮਲਕੀਤ ਸਿੰਘ ਲੌਗੋਂਵਾਲ ਦਾ ਢਾਡੀ ਜਥਾ, ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਚਾਰਕ ਗੁਰੂ ਇਤਿਹਾਸ ਦੀ ਸਾਂਝ ਸੰਗਤਾਂ ਨਾਲ ਪਾਉਣਗੇ। ਡਾ. ਸਰੋਆ ਨੇ ਸੰਗਤਾਂ ਨੂੰ ਸਮਾਗਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।