- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਕੀਰਤਪੁਰ ਸਾਹਿਬ ‘ਚ ਸ਼ਰਧਾ ਨਾਲ ਮਨਾਇਆ
ਤਲਵਿੰਦਰ ਸਿੰਘ ਬੁੱਟਰ/ ਵਾਇਆ ਪੰਜਾਬ ਬਿਊਰੋ
ਕੀਰਤਪੁਰ ਸਾਹਿਬ, 6 ਜੁਲਾਈ
ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਅੱਜ ਜਨਮ ਅਸਥਾਨ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ, ਰਾਗੀ ਭਾਈ ਗੁਰਚਰਨ ਸਿੰਘ ਰਸੀਆ, ਭਾਈ ਜਸਵਿੰਦਰ ਸਿੰਘ ਅਤੇ ਕਥਾਵਾਚਕ ਬਲਦੇਵ ਸਿੰਘ ਪਾਉਂਟਾ ਸਾਹਿਬ ਨੇ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ‘ਤੇ ਚਾਨਣਾ ਪਾਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਪ੍ਰਕਿਰਤਕ ਪ੍ਰੇਮ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀਆਂ ਸੰਸਾਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਧਾਰਨੀ ਹੋਣਾ ਜ਼ਰੂਰੀ ਹੈ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਾਨੂੰ ਮਨੁੱਖੀ ਭਾਈਚਾਰੇ ਅਤੇ ਵਾਤਾਵਰਨ ਸਮੱਸਿਆਵਾਂ ਦਾ ਹੱਲ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਖਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੇ ਦਿੱਲੀ ਵਿਚ ਚੇਚਕ ਦੀ ਭਿਆਨਕ ਬਿਮਾਰੀ ਨਾਲ ਵਿਲਕ ਰਹੇ ਦੁਖੀਆਂ ਦੇ ਦੁਖ ਦੂਰ ਕੀਤੇ ਸਨ। ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰ. ਸੁਰਿੰਦਰ ਸਿੰਘ, ਪਰਮਜੀਤ ਸਿੰਘ ਲੱਖੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਘੁੰਗਰਾਲੀ ਸਿੱਖਾਂ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਵੀ ਹਾਜ਼ਰ ਸਨ।


