- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
UN ਚ ਅਮਰੀਕਾ, ਬ੍ਰਿਟੇਨ ਨੇ ਅੱਤਵਾਦੀ ਮਸੂਦ ਅਜ਼ਹਰ ਤੇ ਪਾਬੰਦੀ ਲਾਉਣ ਲਈ ਪੇਸ਼ ਕੀਤਾ ਨਵਾਂ ਪ੍ਰਸਤਾਵ
ਵਾਸ਼ਿੰਗਟਨ – ਅਮਰੀਕਾ, ਬ੍ਰਿਟੇਨ ਅਤੇ ਫਰਾਂਸ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼. ਏ. ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨਣ ਲਈ ਸੰਯੁਕਤ ਰਾਸ਼ਟਰ ‘ਚ ਇਕ ਨਵਾਂ ਪ੍ਰਸਤਾਨ ਪੇਸ਼ ਕੀਤਾ ਹੈ। ਇਸ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਜਾਰੀ ਤਣਾਅ ਨੂੰ ਘੱਟ ਕਰਨ ਦੇ ਰੂਪ ‘ਚ ਦੇਖਿਆ ਜਾ ਰਿਹਾ ਹੈ। ਅੱਤਵਾਦੀ ਸੰਗਠਨ ਜੈਸ਼. ਏ. ਮੁਹੰਮਦ ਨੇ ਹੀ ਹਾਲ ‘ਚ ਹੋਏ ਪੁਲਵਾਮਾ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਹਮਲੇ ‘ਚ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। 15 ਮੈਂਬਰੀ ਸੁਰੱਖਿਆ ਪ੍ਰੀਸ਼ਦ ‘ਚ ਵੀਟੋ ਦੇ ਅਧਿਕਾਰ ਵਾਲੇ 3 ਦੇਸ਼ਾਂ ਨੇ ਬੁੱਧਵਾਰ ਨੂੰ ਇਹ ਨਵਾਂ ਪ੍ਰਸਤਾਵ ਪੇਸ਼ ਕੀਤਾ। 3 ਦੇਸ਼ਾਂ ਵੱਲੋਂ ਪੇਸ਼ ਇਸ ਨਵੇਂ ਪ੍ਰਸਤਾਵ ‘ਤੇ ਸੁਰੱਖਿਆ ਪ੍ਰੀਸ਼ਦ ਪਾਬੰਧਿਤ ਕਮੇਟੀ ਨੂੰ 10 ਕੰਮਕਾਜੀ ਦਿਨ ‘ਚ ਵਿਚਾਰ ਕਰਨਾ ਹੋਵੇਗਾ। ਗਲੋਬਲ ਅੱਤਵਾਦੀ ਦੀ ਲਿਸਟ ‘ਚ ਨਾਂ ਆਉਣ ਨਾਲ ਮਸੂਦ ‘ਤੇ ਗਲੋਬਲ ਯਾਤਰਾ ਪਾਬੰਦੀ ਲਾਈ ਜਾਵੇਗੀ। ਨਾਲ ਹੀ ਉਸ ਦੀ ਜਾਇਦਾਦ ਜ਼ਬਤ ਹੋ ਜਾਵੇਗੀ।


