- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
UN ‘ਚੋਂ ਅਮਰੀਕਾ ਦੀ ਰਾਜਦੂਤ ਨਿੱਕੀ ਹੇਲੀ ਨੇ ਦਿੱਤਾ ਅਸਤੀਫਾ
ਵਾਸ਼ਿੰਗਟਨ – ਸਾਰਿਆਂ ਨੂੰ ਹੈਰਾਨੀ ‘ਚ ਪਾ ਕੇ ਸੰਯੁਕਤ ਰਾਸ਼ਟਰ ‘ਚ ਅਮਰੀਕਾ ਦੀ ਭਾਰਤੀ ਮੂਲ ਦੀ ਰਾਜਦੂਤ ਨਿੱਕੀ ਹੇਲੀ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 46 ਸਾਲਾ ਹੇਲੀ ਦਾ ਅਸਤੀਫਾ ਸਵੀਕਾਰ ਕਰ ਲਿਆ। ਇਕ ਵਿਰਲੇ ਕਦਮ ਦੇ ਤਹਿਤ ਉਨ੍ਹਾਂ ਨੇ ਓਵਲ ਦਫਤਰ ‘ਚ ਹੇਲੀ ਦੇ ਅਸਤੀਫੇ ਦਾ ਐਲਾਨ ਕੀਤਾ ਅਤੇ ਉਨ੍ਹਾਂ ਦੇ ਕੰਮ ਦੀ ਤਰੀਫ ਕੀਤੀ। ਟਰੰਪ ਨੇ ਪੱਤਰਕਾਰ ਸੰਮੇਲਨ ‘ਚ ਆਖਿਆ ਕਿ ਮੈਂ ਇਹ ਕਰਨਾ ਚਾਹੁੰਦਾ ਸੀ ਕਿਉਂਕਿ ਸੰਯੁਕਤ ਰਾਸ਼ਟਰ ‘ਚ ਰਾਜਦੂਤ ਨਿੱਕੀ ਹੇਲੀ ਮੇਰੇ ਲਈ ਖਾਸ ਰਹੀ ਹੈ। ਉਨ੍ਹਾਂ ਨੇ ਅਸਾਧਾਰਨ ਕਾਰਜ ਕੀਤਾ ਹੈ। ਉਹ ਬਹੁਤ ਹੀ ਚੰਗੀ ਸ਼ਖਸੀਅਤ ਅਤੇ ਮਹੱਤਵਪੂਰਣ ਹਨ ਪਰ ਉਹ ਅਜਿਹੀ ਵੀ ਹੈ ਜੋ ਆਪਣੀ ਗੱਲ ਮਨਾ ਲੈਂਦੀ ਹੈ। ਟਰੰਪ ਨੇ ਆਖਿਆ ਕਿ ਉਨ੍ਹਾਂ ਨੇ ਕਰੀਬ 6 ਮਹੀਨੇ ਪਹਿਲਾਂ ਕਿਹਾ ਸੀ ਕਿ ਮੈਂ ਥੋੜੀਆਂ ਛੁੱਟੀਆਂ ਲੈਣਾ ਚਾਹੁੰਦੀ ਹਾਂ। ਟਰੰਪ ਦੀ ਉਦਾਰਵਾਦੀ ਰਿਪਬਲਿਕਨ ਸਮਝੀ ਜਾਣ ਵਾਲੀ ਹੇਲੀ ਨੇ 2020 ਦੀ ਰਾਸ਼ਟਰਪਤੀ ਚੋਣਾਂ ਲੱੜਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਹੁਣ ਉਹ ਅਗਲੇ 2 ਸਾਲ ਤੱਕ ਟਰੰਪ ਦੇ ਫਿਰ ਤੋਂ ਰਾਸ਼ਟਰਪਤੀ ਚੁਣੇ ਜਾਣ ਦੇ ਅਭਿਆਨ ‘ਚ ਕੰਮ ਕਰੇਗੀ।


