- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਕਾਲੀ ਦਲ ਨੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਉਮੀਦਵਾਰ ਐਲਾਨਿਆ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪਣੇ ਰਹਿੰਦੇ ਦੋ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ| ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਠਿੰਡਾ ਸੀਟ ਤੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਚੋਣ ਲੜਣਗੇ| ਇਸ ਸੰਬੰਧੀ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ੍ਰ. ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤਾ ਗਿਆ| ਇਸ ਤੋਂ ਪਹਿਲਾਂ ਅਕਾਲੀ ਦਲ ਸੂਬੇ ਵਿੱਚ ਅੱਠ ਸੀਟਾਂ ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ 26 ਅਪ੍ਰੈਲ ਨੂੰ ਆਪਣੀ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ| ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ| ਸ੍ਰ. ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਸ੍ਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਦੇ ਜ਼ਿਆਦਾਤਰ ਉਮੀਦਵਾਰ 26 ਅਪ੍ਰੈਲ ਨੂੰ ਹੀ ਆਪਣੇ ਨਾਮਜ਼ਦਗੀ ਕਾਗਜ਼ ਭਰਨਗੇ| ਉਹਨਾਂ ਦੱਸਿਆ ਕਿ ਬਾਕੀ ਸੀਟਾਂ ਜਿਵੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਪਾਰਟੀ ਉਮੀਦਵਾਰ ਬੀਬੀ ਜਗੀਰ ਕੌਰ, ਲੁਧਿਆਣਾ ਤੋ ਮਹੇਸ਼ਇੰਦਰ ਸਿੰਘ ਗਰੇਵਾਲ, ਫਰੀਦਕੋਟ ਤੋਂ ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਪਟਿਆਲਾ ਤੋਂ ਸਰਦਾਰ ਸੁਰਜੀਤ ਸਿੰਘ ਰੱਖੜਾ ਅਤੇ ਜਲੰਧਰ (ਐਸਸੀ) ਤੋਂ ਸਰਦਾਰ ਚਰਨਜੀਤ ਸਿੰਘ ਅਟਵਾਲ ਵੱਲੋਂ ਵੀ ਆਪਣੇ ਨਾਮਜ਼ਦਗੀ ਕਾਗਜ਼ 26 ਅਪ੍ਰੈਲ ਨੂੰ ਦਾਖ਼ਲ ਕੀਤੇ ਜਾਣਗੇ|


