- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਕਾਲੀ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ‘ਚ ਗੁਰਮਤਿ ਸਮਾਗਮ
ਸ਼ੇਰ-ਏ-ਪੰਜਾਬ ਦੇ ਖ਼ਾਲਸਾ ਰਾਜ ਦਾ ਵਿਸਥਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਹੀ ਦੇਣ ਸੀ-ਗਿਆਨੀ ਰਘੁਬੀਰ ਸਿੰਘ
ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ (ਵਾਇਆ ਪੰਜਾਬ ਬਿਊਰੋ)-ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ‘ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਜਰਨੈਲ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਹਰਜੀਤ ਸਿੰਘ ਬਟਾਲੇ ਵਾਲੇ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਸੰਤ ਬਾਬਾ ਜੋਗਾ ਸਿੰਘ ਕਰਨਾਲ ਵਾਲੇ ਅਤੇ ਬੀਬੀ ਵਿਪਨਪ੍ਰੀਤ ਕੌਰ ਲੁਧਿਆਣਾ ਦੇ ਜਥੇ ਨੇ ਕੀਰਤਨ ਕੀਤਾ | ਨਿਹੰਗ ਸਿੰਘ ਭਾਈ ਪਿ੍ਤਪਾਲ ਸਿੰਘ ਪਟਿਆਲਾ ਨੇ ਅਕਾਲੀ ਫੂਲਾ ਸਿੰਘ ਬਾਰੇ ਕਥਾ-ਵਖਿਆਣ ਰਾਹੀਂ ਸਾਂਝ ਪਾਈ | ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਭਾਗ ਖ਼ਾਲਸਾ ਰਾਜ ਨਾ ਅਖਵਾਉਂਦਾ ਜੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦਾ ਉਸ ਨੂੰ ਪੂਰਨ ਸਹਿਯੋਗ ਤੇ ਅਗਵਾਈ ਨਾ ਮਿਲਦੀ | ਖ਼ਾਲਸਾ ਰਾਜ ਦਾ ਵਿਸਥਾਰ ਤੇ ਸਥਾਪਨਾ ਅਕਾਲੀ ਬਾਬਾ ਫੂਲਾ ਸਿੰਘ ਦੀ ਦੇਣ ਹੈ | ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਜੇਕਰ ਨਿਹੰਗ ਸਿੰਘ ਖ਼ਾਲਸਾ ਪੰਥ ਦੇ ਰੂਪ ‘ਚ ਅਗਵਾਈ ਨਾ ਕਰਦਾ ਤਾਂ ਸਿੱਖ ਇਤਿਹਾਸ ਦਾ ਮੁਹਾਦਰਾਂ ਕੁੱਝ ਹੋਰ ਹੀ ਹੁੰਦਾ | ਉਨ੍ਹਾਂ ਸਿੱਖ ਵਿਦਵਾਨਾਂ ਨੂੰ ਅਪੀਲ ਕੀਤੀ ਕਿ ਉਸਾਰੂ ਤੇ ਸਿੱਕੇ ਬੰਦ ਸਿੱਖ ਇਤਿਹਾਸ ਪੇਸ਼ ਕਰਨ ਲਈ ਅੱਗੇ ਆਉਣ | ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਨਿਹੰਗ ਸਿੰਘ ਬਾਬਾ ਨਿਹਾਲ ਸਿੰਘ ਨੇ ਕਿਹਾ ਕਿ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਤਾਬਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਮਨਾਈ ਜਾਣੀ ਇਤਿਹਾਸ ‘ਚ ਇੱਕ ਨਵੀਂ ਪੈੜ ਹੈ | ਇਸ ਮੌਕੇ 11, 12, 13 ਅਤੇ 14 ਮਾਰਚ ਨੂੰ ਹੋਣ ਵਾਲੇ ਸਮਾਗਮਾਂ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਤੋਂ ਬਾਅਦ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਨੇ ਪੰਥਕ ਵਾਰਾਂ ਸਰਵਣ ਕਰਵਾਈਆਂ | ਇਸ ਸਮੇਂ ਦਮਦਮੀ ਟਕਸਾਲ ਭਿੰਡਰਾਂ ਵਲੋਂ ਗਿਆਨੀ ਹਰਦੀਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਵੀ ਸੰਬੋਧਨ ਕੀਤਾ | ਗਿਆਨੀ ਭਗਵਾਨ ਸਿੰਘ ਜੌਹਲ ਨੇ ਸਟੇਜ ਦੀ ਸੇਵਾ ਬਾਖੂਬੀ ਨਿਭਾਈ | ਇਸ ਮੌਕੇ ਬਾਬਾ ਬਲਦੇਵ ਸਿੰਘ ਤਰਨਾ ਦਲ ਵੱਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ, ਬਾਬਾ ਦਿਲਬਾਗ ਸਿੰਘ ਲੋਹ ਲੰਗਰ ਵਾਲੇ, ਬੀਬੀ ਪਰਮਜੀਤ ਕੌਰ ਪਿੰਕੀ ਸ੍ਰੀ ਅੰਮਿ੍ਤਸਰ, ਬੀਬੀ ਪ੍ਰੀਤਮਜੋਤ ਕੌਰ, ਬਾਬਾ ਅਨਹੱਦਰਾਜ ਸਿੰਘ ਲੁਧਿਆਣਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਦੇਵ ਸਿੰਘ ਗੁ. ਸ਼ਹੀਦੀ ਬਾਗ, ਸਕੱਤਰ ਬੁੱਢਾ ਦਲ ਦਿਲਜੀਤ ਸਿੰਘ ਬੇਦੀ, ਬਾਬਾ ਜਸਵਿੰਦਰ ਸਿੰਘ ਜੱਸੀ ਯੂ.ਐਸ.ਏ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਸੁਖਵਿੰਦਰ ਸਿੰਘ ਮੋਰ, ਬਾਬਾ ਰਣਜੋਧ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸੁੱਚਾ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਮਲੂਕ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਅਰਜਨ ਸਿੰਘ, ਬਾਬਾ ਸਰਵਨ ਸਿੰਘ ਮਝੈਲ, ਬਾਬਾ ਜੋਗਾ ਸਿੰਘ ਹਨੂਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬ ਵਾਲੀ, ਇੰਦਰਪਾਲ ਸਿੰਘ ਫ਼ੌਜੀ ਸ੍ਰੀ ਹਜ਼ੂਰ ਸਾਹਿਬ ਆਦਿ ਹਾਜ਼ਰ ਸਨ |


