- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਕਾਲੀ ਸਰਕਾਰ ਨੇ ਕਾਂਗਰਸ ਸਰਕਾਰ ਨੂੰ ਖਾਲੀ ਖਜ਼ਾਨਾ ਦਿੱਤਾ ਸੀ : ਚੰਨੀ
ਸ੍ਰੀ ਚਮਕੌਰ ਸਾਹਿਬ – ਅਕਾਲੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਾਂਗਰਸ ਸਰਕਾਰ ਨੂੰ ਖਾਲੀ ਖਜਾਨਾ ਮਿਲਿਆ ਸੀ ਪ੍ਰੰਤੂ ਅਜਿਹੀਆ ਔਕੜਾਂ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਵਲੋਂ ਮਿਹਨਤ ਅਤੇ ਇਮਾਨਦਾਰੀ ਨਾਲ ਸ਼ੁਰੂ ਕੀਤੇ ਵਿਕਾਸ ਕਾਰਜਾਂ ਲਈ ਹੁਣ ਫੰਡਾਂ ਦੀ ਕਮੀ ਖਤਮ ਹੁੰਦੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾ ਕਿਹਾ ਕਿ ਇਸੇ ਤਹਿਤ ਹੁਣ ਨਜ਼ਦੀਕੀ ਕਸਬਾ ਬੇਲਾ ਵਿਚ ਬਸ ਅਡੇ ਦੇ ਨੇੜੇ ਟੁਟੇ ਪੁਲ ਦਾ ਕੰਮ ਇਸੇ ਮਹੀਨੇ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਲਈ ਫੰਡ ਵੀ ਜਾਰੀ ਹੋ ਚੁਕੇ ਹਨ। ਉਂਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਇਕ ਅਧੀ ਸੜਕ ਤੋਂ ਇਲਾਵਾ ਕੋਈ ਵੀ ਅਜਿਹੀ ਸੜਕ ਨਹੀ ਜਿਸ ਦੀ ਮੁਰੰਮਤ ਹੋਈ ਹੋਵੇ ਜਾਂ ਨਵੀਂ ਬਣਾਈ ਗਈ ਹੋਵੇ। ਲੇਕਿਨ ਕਾਂਗਰਸ ਸਰਕਾਰ ਸੂਬੇ ਦੇ ਹਰ ਪਿੰਡ ਨੂੰ ਜੋੜਦੀ ਸੜਕ ਅਤੇ ਪਿੰਡ ਦੀ ਫਿਰਨੀ ਨੂੰ ਨਵਾਂ ਬਣਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਕੁਰਾਲੀ ਨੇੜਲੇ ਪਿੰਡ ਰਤਨਗੜ੍ਹ, ਅਧਰੇੜਾ ਤੋਂ ਚਟੋਲੀ ਚੌਂਕ ਤਕ ਜੋੜਦੀ ਸੜਕ ਤੇ ਪੈਂਦੀ ਸਿਸਵਾਂ ਨਦੀ ਤੇ ਪੁਲ ਬਣਾਉਣ ਲਈ 5 ਕਰੋੜ 54 ਲਖ 50 ਹਜਾਰ ਰੁਪਏ ਦੀ ਮਨਜੂਰੀ ਮਿਲ ਗਈ ਹੈ, ਉਨ੍ਹਾਂ ਕਿਹਾ ਕਿ ਇਸ ਪੁਲ ਦੇ ਬਣ ਜਾਣ ਨਾਲ ਦਰਜਨਾਂ ਪਿੰਡਾਂ ਦਾ ਆਪਸੀ ਲਿੰਕ ਜੁੜ ਜਾਵੇਗਾ। ਇਸ ਮੌਕੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਜਸਵੰਤ ਸਿੰਘ ਬਾਵਾ ਮੈਂਬਰ ਜ਼ਿਲ੍ਹਾਂ ਪ੍ਰੀਸ਼ਦ, ਰਾਣਾ ਮਨਮੋਹਣ ਸਿੰਘ, ਨਿਰਵੈਰ ਸਿੰਘ ਬਿਲਾ ਪੀ. ਏ. ਟੂ ਕੈਬਨਿਟ ਮੰਤਰੀ, ਗੁਰਪ੍ਰੀਤ ਸਿੰਘ ਜੰਟਾ, ਸੰਮਤੀ ਮੈਂਬਰ ਜਸਵੀਰ ਸਿੰਘ ਜਟਾਣਾ, ਰੋਹਿਤ ਸਭਰਵਾਲ, ਡਾ: ਬਲਵਿੰਦਰ ਸਿੰਘ ਧੁੰਮੇਵਾਲ, ਦਵਿੰਦਰ ਸਿੰਘ ਬਰਸਾਲਪੁਰ, ਕਾਕਾ ਜਟਾਣਾ ਆਦਿ ਹਾਜ਼ਰ ਸਨ।


