- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ : ਅਲਾਸਕਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ
ਅਲਾਸਕਾ – ਅਮਰੀਕਾ ਦੇ ਸੂਬੇ ਅਲਾਸਕਾ ਵਿੱਚ ਬੀਤੇ ਦਿਨੀਂ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਤੇ 6.4 ਮਾਪੀ ਗਈ| ਭੂਚਾਲ ਵਿਗਿਆਨ ਵਿਭਾਗ ਨੇ ਦੱਸਿਆ ਕਿ ਬੀਤੀਂ ਸਵੇਰੇ 7.00 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਭੂਚਾਲ ਕਾਰਨ ਸੁਨਾਮੀ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ| ਭੂਚਾਲ ਦੇ ਝਟਕੇ ਅਲਾਸਕਾ ਤੋਂ 644 ਕਿਲੋਮੀਟਰ ਦੱਖਣ ਵਿਚ ਵੀ ਮਹਿਸੂਸ ਕੀਤੇ ਗਏ| ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਅਲਾਸਕਾ ਦੇ ਪਾਲਮਰ ਵਿਚ ਸਥਿਤ ਰਾਸ਼ਟਰੀ ਸੁਨਾਮੀ ਚਿਤਾਵਨੀ ਕੇਂਦਰ ਦੇ ਉਪ ਨਿਰਦੇਸ਼ਕ ਅਤੇ ਭੂਚਾਲ ਵਿਗਿਆਨਕ ਪਾਲ ਹਾਂਗ ਨੇ ਦੱਸਿਆ ਕਿ ਸੂਬੇ ਦੇ ਤੇਲ ਉਤਪਾਦਨ ਵਾਲੇ ਖੇਤਰ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਸੂਬਾਈ ਐਮਰਜੈਂਸੀ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ|


