- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ: ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕਾਂਗਰਸਮੈਨ ਨੂੰ ਹੋਇਆ ਕੋਰੋਨਾ
ਕੈਲੀਫੋਰਨੀਆ – ਮੈਸੇਚਿਉਸੇਟਸ ਤੋਂ ਡੈਮੋਕਰੇਟ ਕਾਂਗਰਸਮੈਨ ਸਟੀਫਨ ਲਿੰਚ ਨੇ ਇਸ ਮਹੀਨੇ ਦੇ ਸ਼ੁਰੂ ਵਿੱੱਚ ਫਾਈਜ਼ਰ ਦੇ ਕੋਰੋਨਾ ਵਾਇਰਸ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਵਾਇਰਸ ਦਾ ਸਕਾਰਾਤਮਕ ਟੈਸਟ ਕੀਤਾ ਹੈ। ਇਸ ਟੈਸਟ ਨਾਲ ਲਿੰਚ ਵੀ ਕਾਂਗਰਸ ਦੇ ਉਹਨਾਂ ਮੈਂਬਰਾਂ ਵਿੱਚ ਸ਼ਾਮਿਲ ਹੋ ਗਏ ਹਨ ,ਜਿਨ੍ਹਾਂ ਨੇ ਹਾਲ ਹੀ ਦੇ ਹਫ਼ਤਿਆਂ ਵਿੱਚ ਵਾਇਰਸ ਲਈ ਸਕਾਰਾਤਮਕ ਟੈਸਟ ਕੀਤਾ ਹੈ।ਲਿੰਚ ਦੇ ਕਮਿਊਨੀਕੇਸ਼ਨ ਡਾਇਰੈਕਟਰ ਮੌਲੀ ਰੋਜ਼ ਟਾਰਪੀ ਨੇ ਇੱਕ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਿੰਚ ਨੇ ਉਸਦੇ ਬੋਸਟਨ ਸਥਿਤ ਦਫ਼ਤਰ ਵਿੱਚ ਇੱਕ ਸਟਾਫ ਦੇ ਕੋਰੋਨਾ ਪੀੜਤ ਹੋਣ ਤੋਂ ਬਾਅਦ ਇਹ ਸਕਾਰਾਤਮਕ ਟੈਸਟ ਕੀਤਾ ਹੈ, ਇਸਦੇ ਇਲਾਵਾ ਲਿੰਚ ਨੇ ਫਾਈਜ਼ਰ ਟੀਕੇ ਦੀ ਦੂਜੀ ਖੁਰਾਕ ਲਗਵਾਉਣ ਤੋਂ ਬਾਅਦ ਰਾਸ਼ਟਰਪਤੀ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਇੱਕ ਨਕਾਰਾਤਮਕ ਟੈਸਟ ਵੀ ਕਰਵਾਇਆ ਸੀ।ਲਿੰਚ ਸਿਹਤ ਪੱਖੋਂ ਵਧੀਆ ਮਹਿਸੂਸ ਕਰ ਰਹੇ ਹਨ ਪਰ ਉਹ ਆਪਣੇ ਆਪ ਨੂੰ ਸੁਰੱਖਿਆ ਕਾਰਨਾਂ ਕਰਕੇ ਕੁਆਰੰਟੀਨ ਕਰਨਗੇ।ਰਿਪਬਲਿਕਨ ਮੈਂਬਰਾਂ ਦੇ ਨਾਲ ਤਾਲਾਬੰਦੀ ਵਿਚ ਸਮਾਂ ਬਤੀਤ ਕਰਨ ਤੋਂ ਬਾਅਦ ਜਨਵਰੀ ਵਿੱੱਚ ਕਈ ਹਾਊਸ ਡੈਮੋਕਰੇਟਸ ਨੇ ਵਾਇਰਸ ਲਈ ਸਕਾਰਾਤਮਕ ਟੈਸਟ ਕੀਤੇ ਹਨ। ਸਟੀਫਨ ਤੋਂ ਬਿਨਾਂ ਮੈਸੇਚਿਉਸੇਟਸ ਹਾਊਸ ਦੀ ਕਾਂਗਰਸਵੁਮੈਨ ਲੋਰੀ ਟ੍ਰਾਹਨ ਨੇ ਵੀ ਵੀਰਵਾਰ ਨੂੰ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤਾ ਹੈ।


