- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ‘ਚ ਭਾਰਤੀ ਮੂਲ ਦੀ ਔਰਤ ਮੀਨਲ ਪਟੇਲ ਨੂੰ ਮਿਲਿਆ ਸਨਮਾਨ
ਹਿਊਸਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਭਾਰਤੀ ਮੂਲ ਦੀ ਅਮਰੀਕੀ ਔਰਤ ਨੂੰ ਹਿਊਸਟਨ ‘ਚ ਮਨੁੱਖੀ ਤਸਕਰੀ ਨਾਲ ਲੜਨ ‘ਚ ਵੱਡਾ ਯੋਗਦਾਨ ਦੇਣ ਲਈ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਹਿਊਸਟਨ ਦੇ ਮੇਅਰ ਸਿਲਵੇਸਟਰ ਟਰਨਰ ਦੀ ਮਨੁੱਖੀ ਤਸਕਰੀ ‘ਤੇ ਵਿਸ਼ੇਸ਼ ਸਲਾਹਕਾਰ ਮੀਨਲ ਪਟੇਲ ਡੇਵਿਸ ਨੂੰ ਪਿਛਲੇ ਹਫਤੇ ਵ੍ਹਾਈਟ ਹਾਊਸ ‘ਚ ਇਕ ਪ੍ਰੋਗਰਾਮ ‘ਚ ਮਨੁੱਖੀ ਤਸਕਰੀ ਨਾਲ ਲੜਨ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ‘ਚ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਮੌਜੂਦ ਰਹੇ। ਇਨਾਮ ਜਿੱਤਣ ਮਗਰੋਂ ਡੇਵਿਸ ਨੇ ਕਿਹਾ,”ਇਸ ‘ਤੇ ਵਿਸ਼ਵਾਸ ਨਹੀਂ ਹੋ ਰਿਹਾ।” ਇਹ ਇਸ ਖੇਤਰ ‘ਚ ਦੇਸ਼ ਦਾ ਸਭ ਤੋਂ ਉੱਚਾ ਸਨਮਾਨ ਹੈ। ਉਨ੍ਹਾਂ ਨੇ ਕਿਹਾ,”ਮੇਰੇ ਮਾਂ-ਬਾਪ ਭਾਰਤ ਤੋਂ ਇੱਥੇ ਆਏ ਅਤੇ ਮੈਂ ਅਮਰੀਕਾ ‘ਚ ਜਨਮ ਲੈਣ ਵਾਲੀ ਆਪਣੇ ਪਰਿਵਾਰ ਦੀ ਪਹਿਲੀ ਮੈਂਬਰ ਹਾਂ। ਕਈ ਸਾਲ ਪਹਿਲਾਂ ਮੇਅਰ ਦਫਤਰ ਤੋਂ ਵ੍ਹਾਈਟ ਹਾਊਸ ਤਕ ਆਉਣਾ ਅਵਿਸ਼ਵਾਸਯੋਗ ਹੈ।”


