ਅਮਰੀਕਾ ਦੇ ਵਿਦੇਸ਼ ਮੰਤਰੀ ਪੋਂਪੀਓ ਆਉਣਗੇ ਭਾਰਤ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਸੁਰੱਖਿਆ ਦੇ ਮੁੱਦੇ ‘ਤੇ ਚਰਚਾ ਲਈ 24 ਤੋਂ 30 ਜੂਨ ਦੇ ਵਿਚਕਾਰ ਭਾਰਤ-ਪ੍ਰਸ਼ਾਂਤ ਖੇਤਰ ਦੀ ਯਾਤਰਾ ਕਰਨਗੇ ਅਤੇ ਇਸ ਦੌਰਾਨ ਉਨ੍ਹਾਂ ਦਾ ਪਹਿਲਾ ਪੜਾਅ ਭਾਰਤ ‘ਚ ਹੋਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਮਾਰਗਨ ਓਟਰਗਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਓਟਰਗਸ ਨੇ ਕਿਹਾ,”ਵਿਦੇਸ਼ ਮੰਤਰੀ ਪੋਂਪੀਓ 24 ਤੋਂ 30 ਜੂਨ ਵਿਚਕਾਰ ਭਾਰਤ-ਪ੍ਰਸ਼ਾਂਤ ਖੇਤਰ ਦੇ ਦੌਰੇ ‘ਤੇ ਜਾਣਗੇ ਅਤੇ ਮੁੱਖ ਹਿੱਸੇਦਾਰ ਰਾਸ਼ਟਰਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ ਹੀ ਇਸ ਖੇਤਰ ਦੇ ਸਾਂਝੇ ਟੀਚਿਆਂ ਨੂੰ ਵਧਾਉਣ ‘ਤੇ ਚਰਚਾ ਕਰਨਗੇ। ਵਿਦੇਸ਼ ਮੰਤਰੀ ਦਾ ਪਹਿਲਾ ਪੜਾਅ ਭਾਰਤ ‘ਚ ਹੋਵੇਗਾ। ”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲ ਹੀ ‘ਚ ਹੋਈਆਂ ਚੋਣਾਂ ‘ਚ ਜਿੱਤ ਉਨ੍ਹਾਂ ਲਈ ਇਕ ਮਜ਼ਬੂਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਵਧੀਆ ਮੌਕਾ ਪ੍ਰਦਾਨ ਕਰਦਾ ਹੈ ਜੋ ਸੰਸਾਰਕ ਮੰਚ ‘ਤੇ ਚੰਗੀ ਭੂਮਿਕਾ ਨਿਭਾਉਂਦਾ ਹ

VIA PUNJAB