- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਦੇ ਹਾਈ ਸਕੂਲ ‘ਚ ਗੋਲੀਬਾਰੀ, 2 ਵਿਅਕਤੀਆਂ ਦੀ ਮੌਤ, 6 ਜ਼ਖ਼ਮੀ
ਸੈਕਰਾਮੈਂਟੋ, 25 ਅਕਤੂਬਰ (ਵਾਇਆ ਪੰਜਾਬ ਬਿਊਰੋ)
ਸੇਂਟ ਲੂਇਸ (ਮਿਸੂਰੀ) ਦੇ ਇਕ ਹਾਈ ਸਕੂਲ ਵਿਚ ਇਕ ਗੰਨਮੈਨ ਵਲੋਂ ਕੀਤੀ ਗੋਲੀਬਾਰੀ ਵਿਚ 2 ਵਿਅਕਤੀਆਂ ਦੀ ਮੌਤ ਅਤੇ 6 ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਮਿਸ਼ਨਰ ਮਾਈਕ ਸੈਕ ਨੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਸੈਂਟਰਲ ਵਿਜੂਅਲ ਐਂਡ ਪਰਫਾਰਮਿੰਗ ਆਰਟਸ ਹਾਈ ਸਕੂਲ ਦੇ ਅੰਦਰ ਹਮਲਾਵਰ ਨੇ ਗੋਲੀਆਂ ਮਾਰ ਕੇ ਇਕ ਬਾਲਗ ਔਰਤ ਤੇ ਇਕ ਨਾਬਾਲਗ ਲੜਕੀ ਦੀ ਹੱਤਿਆ ਕਰ ਦਿੱਤੀ। ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 9.10 ਵਜੇ ਵਾਪਰੀ। ਸੂਚਨਾ ਮਿਲਣ ’ਤੇ ਪੁਲਿਸ ਕੁੱਝ ਹੀ ਮਿੰਟਾਂ ਵਿਚ ਸਕੂਲ ਪਹੁੰਚ ਗਈ । ਸਕੂਲ ਦੀ ਤੀਜੀ ਮੰਜਿਲ ਉੱਪਰ ਪੁਲਿਸ ਤੇ ਗੰਨਮੈਨ ਵਿਚਾਲੇ ਹੋਏ ਗੋਲੀਆਂ ਦੇ ਵਟਾਂਦਰੇ ਦੌਰਾਨ ਗੰਨਮੈਨ ਨੂੰ ਗੋਲੀ ਵੱਜਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਨਾਬਾਲਗ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦ ਕਿ ਔਰਤ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਸ਼ੱਕੀ ਹਮਲਾਵਰ ਦੀ ਅਜੇ ਪਛਾਣ ਕੀਤੀ ਜਾਣੀ ਹੈ। ਸੈਕ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ਼ ਚਲ ਰਿਹਾ ਹੈ, ਜਿੱਥੇ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕੋਈ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।


