- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਮਰੀਕਾ ਵਲੋਂ ਆ ਰਹੇ ‘ਖਤਰੇ’ ਕਾਰਨ ਕੈਨੇਡਾ ਦੀ ਵਧੀ ਚਿੰਤਾ
ਬ੍ਰਿਟਿਸ਼ ਕੋਲੰਬੀਆ – ਅਮਰੀਕੀ ਸ਼ਹਿਰ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਅੱਗ ਦਾ ਖਤਰਾ ਕੈਨੇਡਾ ਵੱਲ ਵਧ ਰਿਹਾ ਹੈ। ਇਸ ਜੰਗਲੀ ਅੱਗ ਦਾ ਨਾਂ ‘ਕੈਂਪ ਫਾਇਰ’ ਰੱਖਿਆ ਗਿਆ ਹੈ। ਅਮਰੀਕਾ ‘ਚ ਢਾਈ ਲੱਖ ਤੋਂ ਵਧੇਰੇ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਚਲੇ ਗਏ ਹਨ ਅਤੇ ਤਕਰੀਬਨ 29 ਲੋਕਾਂ ਦੀ ਇੱਥੇ ਮੌਤ ਹੋ ਚੁੱਕੀ ਹੈ। ਜੇਕਰ ਅੱਗ ‘ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾ ਸਕਿਆ ਤਾਂ ਇਹ ਕੈਨੇਡਾ ਨੂੰ ਵੀ ਆਪਣੇ ਸ਼ਿਕੰਜੇ ‘ਚ ਲੈ ਸਕਦੀ ਹੈ। ਇਸ ਖਤਰੇ ਕਾਰਨ ਕੈਨੇਡੀਅਨ ਵਾਸੀ ਚਿੰਤਾ ‘ਚ ਹਨ। ਬ੍ਰਿਟਿਸ਼ ਕੋਲੰਬੀਆ ਦੀ ਹਵਾ ‘ਚ ਕੈਲੀਫੋਰਨੀਆ ਤੋਂ ਆ ਰਹੇ ਧੂੰਏਂ ਦਾ ਪ੍ਰਭਾਵ ਦੇਖਿਆ ਜਾ ਰਿਹਾ ਹੈ। ਏਅਰ ਕੁਆਲਿਟੀ ਚੈੱਕ ਕਰਨ ਵਾਲੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਥੇ ਅਜੇ ਹਵਾ ‘ਚ ਧੂੰਆਂ ਬਹੁਤ ਘੱਟ ਮਾਤਰਾ ‘ਚ ਹੈ ਪਰ ਜੇਕਰ ਇਸ ‘ਚ ਵਾਧਾ ਹੋ ਗਿਆ ਤਾਂ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਲੀਫੋਰਨੀਆ ਤੋਂ ਗਾੜ੍ਹੇ ਧੂੰਏਂ ਦੇ ਗੁਬਾਰ ਉੱਡਦੇ ਨਜ਼ਰ ਆ ਰਹੇ ਹਨ ਅਤੇ ਸਾਹ ਦੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।


