- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅਯੁੱਧਿਆ ਵਿਵਾਦ: ਜ਼ਮੀਨ ‘ਤੇ ਮਾਲਕਾਣਾ ਹੱਕ ਕਿਸਦਾ? ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ – ਅਯੁੱਧਿਆ ਰਾਮ ਮੰਦਰ-ਬਾਬਰੀ ਮਸਜਿਦ ਜ਼ਮੀਨ ਵਿਵਾਦ ਮਾਮਲੇ ਵਿਚ ਅੱਜ ਯਾਨੀ ਕਿ ਸੋਮਵਾਰ ਨੂੰ ਸੁਪੀਰਮ ਕੋਰਟ ‘ਚ ਸੁਣਵਾਈ ਸ਼ੁਰੂ ਹੋਣ ਵਾਲੀ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ. ਕੇ. ਕੌਲ ਅਤੇ ਜਸਟਿਸ ਜੋਸੇਫ ਦੀ ਨਵੀਂ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਰਾਮ ਮੰਦਰ ਲਈ ਹੋਣ ਵਾਲੇ ਅੰਦੋਲਨ ਦੌਰਾਨ 6 ਦਸੰਬਰ 1992 ਨੂੰ ਅਯੁੱਧਿਆ ਵਿਚ ਬਾਬਰੀ ਮਸਜਿਦ ਨੂੰ ਢਾਹ ਦਿੱਤਾ ਗਿਆ ਸੀ। ਇਸ ਨੂੰ ਸਮਜਿਦ ਨੂੰ 1528 ‘ਚ ਬਾਬਰ ਸ੍ਰੀ ਰਾਮ ਦੇ ਜਨਮ ਸਥਾਨ ‘ਤੇ ਬਣਵਾਇਆ ਸੀ। ਇਲਾਹਾਬਾਦ ਹਾਈਕੋਰਟ ਨੇ 30 ਸਤੰਬਰ 2010 ਨੂੰ ਅਯੁੱਧਿਆ ਵਿਵਾਦ ਦਾ ਫੈਸਲਾ ਦਿੱਤਾ ਸੀ। ਇਸ ਫੈਸਲੇ ਵਿਚ ਕਿਹਾ ਗਿਆ ਸੀ ਕਿ ਵਿਵਾਦਤ ਜ਼ਮੀਨ ਨੂੰ 3 ਬਰਾਬਰ ਹਿੱਸਿਆ ਸੁੰਨੀ ਵਕਫ ਬੋਰਡ, ਨਿਰਮੋਹੀ ਅਖਾੜਾ ਅਤੇ ਰਾਮ ਲੱਲਾ ‘ਚ ਬਰਾਬਰ-ਬਰਾਬਰ ਵੰਡ ਦਿੱਤਾ ਜਾਵੇ। ਇਸ ਫੈਸਲੇ ਵਿਰੁੱਧ ਰਾਮ ਲੱਲਾ, ਹਿੰਦੂ ਮਹਾਸਭਾ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ। ਦੂਜੇ ਪਾਸੇ ਸੁੰਨੀ ਸੈਂਟਰਲ ਵਕਫ ਬੋਰਡ ਨੇ ਵੀ ਸੁਪਰੀਮ ਕੋਰਟ ਵਿਚ ਹਾਈਕੋਰਟ ਦੇ ਫੈਸਲੇ ਵਿਰੁੱਧ ਅਰਜ਼ੀ ਦਾਇਰ ਕਰ ਦਿੱਤੀ। ਅਯੁੱਧਿਆ ਦੇ ਰਾਮ ਮੰਦਰ-ਬਾਬਰੀ ਮਸਜਿਦ ਵਿਵਾਦ ਸੁਪਰੀਮ ਕੋਰਟ ਵਿਚ ਪੈਂਡਿੰਗ ਹੈ। ਆਖਰਕਾਰ ਅਯੁੱਧਿਆ ਦੀ ਜ਼ਮੀਨ ਕਿਸ ਦੀ ਹੈ, ਇਸ ‘ਤੇ ਸੁਣਵਾਈ ਹੋਵੇਗੀ।


