- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਬੇਡਕਰ ਦੇ ਨਾਂ ’ਤੇ ਸਿਆਸਤ ਕਰ ਰਹੀਆਂ ਹਨ ਪਾਰਟੀਆਂ: ਮਾਇਆਵਤੀ
ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਸਿਆਸੀ ਪਾਰਟੀਆਂ ਡਾ. ਬੀ.ਆਰ. ਅੰਬੇਡਕਰ ਦੇ ਨਾਂ ’ਤੇ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬਸਪਾ ਹੀ ਹੈ ਜੋ ਡਾ. ਅੰਬੇਡਕਰ ਦੇ ਸੁਫ਼ਨੇ ਪੂਰੇ ਕਰ ਸਕਦੀ ਹੈ। ਆਪਣੇ ਬਿਆਨ ਵਿਚ ਉਨ੍ਹਾਂ ਨੇ ਕਿਹਾ ਕਿ ਮੁਲਕ ਵਿਚ ਡਾ. ਅੰਬੇਡਕਰ ਦੀ ਇੰਨੀ ਵੱਡੀ ਦੇਣ ਅਤੇ ਮਾਣ ਸਤਿਕਾਰ ਦੇ ਬਾਵਜੂਦ ਲੰਬੇ ਸਮੇਂ ਤਕ ਉਨ੍ਹਾਂ ਨੂੰ ਭਾਰਤ ਰਤਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਲਈ ਕਾਂਗਰਸ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਆਖ਼ਰਕਾਰ ਬਸਪਾ ਵੱਲੋਂ ਕੀਤੇ ਯਤਨਾਂ ਸਦਕਾ ਡਾ. ਅੰਬੇਡਕਰ ਨੂੰ ਸਾਲ 1990 ਵਿਚ ਭਾਰਤ ਰਤਨ ਦਿੱਤਾ ਗਿਆ ਸੀ।ਮਾਇਆਵਤੀ ਨੇ ਵਿਰੋਧੀ ਪਾਰਟੀਆਂ ਬਾਰੇ ਬੋਲਦਿਆਂ ਕਿਹਾ ਕਿ ਇਹ ਪਾਰਟੀਆਂ ਆਪਣੇ ਮਨੋਰਥਾਂ ਦੀ ਪੂਰਤੀ ਲਈ ਲੋਕਾਂ ਨੂੰ ਗ਼ਲਤ ਤਰੀਕੇ ਨਾਲ ਵਰਤਦੀਆਂ ਹਨ। ਦੂਜੇ ਪਾਸੇ, ਬਸਪਾ ਚਾਰ ਵਾਰ ਸੱਤਾ ਵਿਚ ਆਈ ਹੈ ਤੇ ਇਸ ਦੌਰਾਨ ਪਾਰਟੀ ਵੱਲੋਂ ਲੋਕ ਭਲਾਈ ਦੇ ਇਤਿਹਾਸਕ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਭਲਾਈ ਜੋ ਦੇਸ਼ ਅਤੇ ਮੁਲਕ ਵਿਚ ਚੱਲ ਰਹੀਆਂ ਹਨ ਤੇ ਜਿਨ੍ਹਾਂ ਨੂੰ ਸਿਆਸੀ ਪਾਰਟੀਆਂ ਵੋਟਾਂ ਬਟੋਰਨ ਲਈ ਵਰਤਦੀਆਂ ਹਨ, ਬਸਪਾ ਵੱਲੋਂ ਹੀ ਸ਼ੁਰੂ ਕੀਤੀਆਂ ਗਈਆਂ ਸਨ।


