- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਮ੍ਰਿਤ ਸੰਚਾਰ ਲਹਿਰ ਦੇ ਪ੍ਰੋਗਰਾਮਾਂ ਤੋਂ ਸੰਗਤ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਉਪਰਾਲੇ ਕਰੇਗੀ: ਵਧੀਕ ਸਕੱਤਰ ਸਰੋਆ
* ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਸੰਗਤ ਦੀ ਵੱਧ ਆਮਦ ਨੂੰ ਮੁੱਖ ਰੱਖਦਿਆਂ ਮਰਿਆਦਾ ਤੇ ਸੰਗਤ ਦੇ ਸਤਿਕਾਰ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ਨਾਲ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 8 ਮਈ (ਵਾਇਆ ਪੰਜਾਬ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਸ਼ਿਆਂ ਅਤੇ ਪਤਿਤਪੁਣੇ ਦੀਆਂ ਕੁਰੀਤੀਆਂ ਨੂੰ ਰੋਕਣ ਲਈ ਧਰਮ ਪ੍ਰਚਾਰ ਦੀ ਲਹਿਰ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਤਹਿਤ ਅੰਮ੍ਰਿਤ ਸੰਚਾਰ ਲਹਿਰ ਤਾਂ ਸ਼ੁਰੂ ਤੋਂ ਹੀ ਚਲਾਈ ਜਾ ਰਹੀ ਹੈ ਪਰ ਇਸ ਸਬੰਧੀ ਸੰਗਤ ਤੱਕ ਆਪਣੀਆਂ ਗਤੀਵਿਧੀਆਂ ਤੇ ਪ੍ਰੋਗਰਾਮਾਂ ਨੂੰ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਸਿੱਖ ਸੰਗਤਾਂ ਅੰਮ੍ਰਿਤ ਸੰਚਾਰ ਲਹਿਰ ਵਿਚ ਅੰਮ੍ਰਿਤਧਾਰੀ ਬਣ ਸਕਣ।
ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਟਾਫ ਨਾਲ ਇਕ ਮੀਟਿੰਗ ਤੋਂ ਬਾਅਦ ਆਖੀ ਹੈ।
ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਦਫਤਰ ਵਿਖੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਅਮਰਜੀਤ ਸਿੰਘ ਜਿੰਦਬੜੀ, ਇੰਟਰਨਲ ਆਡੀਟਰ ਜਸਵਿੰਦਰ ਸਿੰਘ, ਸੁਪਰਵਾਈਜ਼ਰ ਅਮਰਜੀਤ ਸਿੰਘ ਅਤੇ ਹਰਵਿੰਦਰ ਸਿੰਘ ਭੱਲੜੀ ਨਾਲ ਮੀਟਿੰਗ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਪੰਜਾਬ ਅਤੇ ਦੂਜੇ ਸੂਬਿਆਂ ਤੋੰ ਸੰਗਤ ਦੀ ਵੱਡੀ ਗਿਣਤੀ ਵਿਚ ਆਮਦ ਨੂੰ ਮੁੱਖ ਰੱਖਦਿਆਂ ਮਰਿਆਦਾ ਅਤੇ ਸੰਗਤ ਦਾ ਸਤਿਕਾਰ, ਦੋਵਾਂ ਗੱਲਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਰਿਹਾਇਸ਼, ਲੰਗਰ ਅਤੇ ਹੋਰ ਸਹੂਲਤਾਂ ਨੂੰ ਬਿਹਤਰੀਨ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਰ ਐਤਵਾਰ ਅਤੇ ਬੁੱਧਵਾਰ ਨੂੰ ਹੁੰਦੇ ਅੰਮ੍ਰਿਤ ਸੰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਆਖਿਆ ਕਿ ਇਸ ਬਾਰੇ ਸੰਗਤ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਆਮ ਸੰਗਤਾਂ ਵਿਚ ਇਸ ਗੱਲ ਦੇ ਪ੍ਰਚਾਰ ਦੀ ਘਾਟ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਰ ਐਤਵਾਰ ਅਤੇ ਬੁੱਧਵਾਰ ਨੂੰ ਅੰਮ੍ਰਿਤ ਸੰਚਾਰ ਹੁੰਦਾ ਹੈ, ਜਿਸ ਕਰਕੇ ਪਿੰਡਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਰਾਹੀਂ ਸੰਗਤ ਤੱਕ ਇਹ ਜਾਣਕਾਰੀ ਪਹੁੰਚਾਉਣ ਦੇ ਯਤਨ ਤੇਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਰਾਹੀਂ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਾਣੀ ਅੰਮ੍ਰਿਤਧਾਰੀ ਬਣ ਚੁੱਕੇ ਹਨ।


