- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ – ਜ਼ਿਲ੍ਹਾ ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਐਮ. ਐਸ. ਸੀ. ਕੰਪਿਊਟਰ ਸਾਇੰਸ ਦੀ ਵਿਦਿਆਰਥਣ ਅਮਰਜੋਤ ਕੌਰ (ਕਲਪਨਿਕ ਨਾਂਅ) ਵੱਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਬੀਤੀ ਦੇਰ ਰਾਤ ਮ੍ਰਿਤਕ ਵਿਦਿਆਰਥਣ ਦੀ ਇਕ ਜਮਾਤਣ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੀ ਸਹੇਲੀ ਅਮਰਜੋਤ ਕੌਰ (ਕਲਪਨਿਕ ਨਾਂਅ) ਅੱਜ ਕਾਲਜ ਦੇ ਹੋਸਟਲ ’ਚ ਆਈ ਸੀ, ਜਿਥੇ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਉਸ ਨੇ ਦੱਸਿਆ ਕਿ ਜਦੋਂ ਉਹ ਹੋਸਟਲ ਦੇ ਕਮਰੇ ’ਚ ਗਈ ਤਾਂ ਉਸ ਨੇ ਆਪਣੀ ਸਹੇਲੀ ਦੀ ਲਾਸ਼ ਲਟਕਦੀ ਦੇਖੀ। ਜਿਸ ਨੂੰ ਦੇਖ ਉਹ ਘਬਰਾ ਗਈ। ਉਸ ਨੇ ਇਸ ਸਬੰਧੀ ਕਾਲਜ ਪ੍ਰਬੰਧਕਾਂ ਅਤੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ, ਜੋ ਕਿ ਗੁਰਦਾਸਪੁਰ ਦੀ ਰਹਿਣ ਵਾਲੀ ਹੈ। ਮੋਕੇ ਤੇ ਪਹੁੰਚੇ ਏ.ਡੀ.ਸੀ.ਪੀ ਕਰਾਇਮ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਵਿਦਿਆਰਥਣ ਦੀ ਲਾਸ਼ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜੰਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਮ੍ਰਿਤਕ ਵਿਦਿਆਰਥਣ ਦੇ ਇਕ ਲੜਕੇ ਨਾਲ ਪ੍ਰੇਮ ਸਬੰਧ ਸਨ, ਜਿਸ ਕਾਰਨ ਉਸ ਵਲੋਂ ਖੁਦਕੁਸ਼ੀ ਕੀਤੀ ਗਈ ਹੈ।


