- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੱਤਵਾਦ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ਨੂੰ ਟਰੰਪ ਨੇ ਦਿੱਤਾ ਨਵਾਂ ਝੱਟਕਾ
ਵਾਸ਼ਿੰਗਟਨ – ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿਸਤਾਨ ‘ਤੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਦੀ ਸਖਤੀ ‘ਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਇਸ ਸਾਲ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਨੂੰ ਅਮਰੀਕੀ ਸੁਰੱਖਿਆ ਸਹਿਯੋਗ ਮੁਅੱਤਲ ਕਰਨ ਦਾ ਫੈਸਲਾ ਲਿਆ ਸੀ ਅਤੇ ਹੁਣ ਇਸ ਦੇ ਤਹਿਤ ਕਦਮ ਵੀ ਚੁੱਕੇ ਜਾਣ ਲੱਗੇ ਹਨ। ਇਕ ਅੰਗ੍ਰੇਜ਼ੀ ਅਖਬਾਰ ਮੁਤਾਬਕ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨੀ ਫੌਜੀ ਅਧਿਕਾਰੀਆਂ ਨੂੰ ਦਿੱਤੇ ਜਾਣ ਵਾਲੀ ਸਿਖਲਾਈ ਅਤੇ ਅਕਾਦਮਿਕ ਪ੍ਰੋਗਰਾਮਾਂ ‘ਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ।ਇਕ ਪਾਸੇ ਜਿੱਥੇ ਪਾਕਿਸਤਾਨ ਖਿਲਾਫ ਅੰਤਰਰਾਸ਼ਟਰੀ ਭਾਈਚਾਰੇ ‘ਤੇ ਭਾਰਤ ਦਾ ਵੱਧਦਾ ਦਬਾਅ ਵੀ ਅਸਰ ਦਿਖਾਉਣ ਲੱਗਾ ਹੈ। ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫੌਜੀ ਸਿਖਲਾਈ ਅਤੇ ਅਕਾਦਮਿਕ ਪ੍ਰੋਗਰਾਮ ਕਰੀਬ ਇਕ ਦਹਾਕੇ ਤੋਂ ਦੋ-ਪੱਖੀ ਫੌਜੀ ਸੰਬੰਧਾਂ ਦੇ ਪ੍ਰਤੀਕ ਰਹੇ ਹਨ। ਟਰੰਪ ਪ੍ਰਸ਼ਾਸਨ ਦੇ ਇਸ ਫੈਸਲੇ ‘ਤੇ ਅਮਰੀਕਾ ਅਤੇ ਪਾਕਿਸਤਾਨ ਵਿਚਾਲੇ ਨਕਾਰਾਤਮਕ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲੀਆਂ ਹਨ। ਹਾਲਾਂਕਿ ਪੇਂਟਾਗਨ ਜਾਂ ਪਾਕਿਸਤਾਨੀ ਫੌਜ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਟਿੱਪਣੀ ਨਹੀਂ ਆਈ ਹੈ।ਰਿਪੋਰਟ ਮੁਤਾਬਕ ਅਮਰੀਕੀ ਅਧਿਕਾਰੀਆਂ ਨੇ ਪਛਾਣ ਲੁਕਾਉਣ ਦੀ ਸ਼ਰਤ ‘ਤੇ ਆਖਿਆ ਕਿ ਇਹ ਫੈਸਲਾ ਵਿਸ਼ਵਾਸ ਬਹਾਲੀ ਦੀ ਪ੍ਰਕਿਰਿਆ ਨੂੰ ਕਮਜ਼ੋਰ ਕਰੇਗਾ। ਉਥੇ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਕੁਝ ਜ਼ਿਆਦਾ ਹੀ ਸਖਤ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਆਖਿਆ ਕਿ ਇਸ ਕਾਰਨ ਉਨ੍ਹਾਂ ਦੀ ਫੌਜ ਲੀਡਰਸ਼ਿਪ ਟ੍ਰੇਨਿੰਗ ਲਈ ਚੀਨ ਜਾ ਰੂਸ ਵੱਲ ਵੱਧ ਸਕਦੀ ਹੈ।


