- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਬਾਰੇ ਵਿਧਾਨ ਸਭਾ ਦੇ ਮਤੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ -ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਕਿ ਆਦਮਪੁਰ ਹਵਾਈ ਅੱਡੇ ਦੇ ਸਥਾਨ ਦਾ ਨਾਂ ਜਲੰਧਰ ਹਵਾਈ ਅੱਡਾ ‘ਚ ਬਦਲਣ ਦਾ ਮਹਿਜ਼ ਇਕ ਪ੍ਰਸਤਾਵ ਹੈ ਅਤੇ ਹਵਾਈ ਅੱਡੇ ਦਾ ਮੁੜ ਨਾਂ ਰੱਖਣ ਦਾ ਕੋਈ ਇਰਾਦਾ ਨਹੀਂ ਹੈ।ਮੌਜੂਦਾ ਵਿਧਾਨ ਸਭਾ ਦੇ ਮਤੇ ਅਨੁਸਾਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਹੋਵੇਗਾ ਅਤੇ ਇਸ ਮਤੇ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ ਹੈ।ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਹਵਾਈ ਅੱਡੇ ਦੇ ਸਥਾਨ ਦਾ ਨਾਂ ਜਲੰਧਰ ਰੱਖਣ ਨੂੰ ਮਨਜ਼ੂਰੀ ਦੇਣ ਬਾਰੇ ਕੀਤੀ ਅਪੀਲ ਨੂੰ ਕੁਝ ਮੀਡੀਆ ਰਿਪੋਰਟਾਂ ਵਿੱਚ ਗਲਤ ਢੰਗ ਨਾਲ ਬਿਆਨਣ ਤੋਂ ਬਾਅਦ ਇਹ ਸਪੱਸ਼ਟੀਕਰਨ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਅਪੀਲ ਪਰਵਾਸੀਆਂ ਭਾਰਤੀਆਂ ਅਤੇ ਕੌਮਾਂਤਰੀ ਮੁਸਾਫਰਾਂ ਦੀ ਅਜਿਹੀ ਮੰਗ ‘ਤੇ ਕੀਤੀ ਸੀ ਕਿਉਂ ਜੋ ਇਨ੍ਹਾਂ ਵਿੱਚੋਂ ਬਹੁਤੇ ਜਲੰਧਰ ਨਾਂ ਨਾਲ ਸਬੰਧਤ ਹਨ ਜੋ ਆਦਮਪੁਰ ਦੇ ਮੁਕਾਬਲੇ ਵੱਡਾ ਅਤੇ ਜਾਣਿਆ-ਪਛਾਣਿਆ ਸ਼ਹਿਰ ਹੈ।ਆਦਮਪੁਰ ਪਹਿਲਾਂ ਸਿਰਫ ਹਵਾਈ ਫੌਜ ਦੀਆਂ ਉਡਾਨਾਂ ਲਈ ਸੀ ਪਰ ਭਾਰਤੀ ਹਵਾਈ ਫੌਜ ਵੱਲੋਂ ਹਾਲ ਹੀ ਵਿੱਚ ਸਿਵਲੀਅਨ ਫਲਾਈਟਾਂ ਲਈ ਇਸ ਹਵਾਈ ਅੱਡੇ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਨਾਲ ਇਸ ਨੂੰ ਆਦਮਪੁਰ ਹਵਾਈ ਅੱਡੇ ਵਜੋਂ ਸਬੰਧੋਤ ਕੀਤਾ ਜਾਣਾ ਲੱਗਾ ਜਿਸ ਕਰਕੇ ਬਹੁਤ ਸਾਰੇ ਪਰਵਾਸੀ ਭਾਰਤੀਆਂ ਅਤੇ ਪੰਜਾਬ ਆਉਣ ਵਾਲੇ ਮੁਸਾਫਰਾਂ ਇਸ ਤੋਂ ਜਾਣੂੰ ਨਹੀਂ ਹਨ।


