- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਮ ਆਦਮੀ ਪਾਰਟੀ ਦੇ ਵਿਧਾਇਕ ਮਾਨਸ਼ਾਹੀਆ ਨੇ ਫੜਿਆ ਕਾਂਗਰਸ ਦਾ ਹੱਥ
ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਬਾਗੀ ਲੀਡਰ ਅਤੇ ਮਾਨਸਾ ਤੋਂ ਵਿਧਾਇਕ ਤੇ ਨਾਜਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ| ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ| ਜਿਕਰਯੋਗ ਹੈ ਕਿ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਚੋਣਾਂ ਲਈ ‘ਆਪ’ ਦਾ ਮਨੋਰਥ ਪੱਤਰ ਜਾਰੀ ਕੀਤਾ ਸੀ ਅਤੇ ਇਸਦੇ ਕੁੱਝ ਸਮੇਂ ਬਾਅਦ ਹੀ ਮਾਨਸ਼ਾਹੀਆ ਰਸਮੀ ਤੌਰ ਤੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ| ਸ੍ਰ. ਮਾਨਸ਼ਾਹੀਆ ਖਹਿਰਾ ਧੜੇ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ, ਪਰ ਉਨ੍ਹਾਂ ਪੀਡੀਏ ਨੂੰ ਸਮਰਥਨ ਨਾ ਦਿੰਦਿਆਂ ਅਚਾਨਕ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ| ਲੋਕ ਸਭਾ ਚੋਣਾਂ ਦੌਰਾਨ ਮਾਨਸ਼ਾਹੀਆ ਵੱਲੋਂ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਹੁਣ ਹੋਣ ਵਾਲੀ ਵਿਧਾਨ ਸਭਾ ਚੋਣ ਜਾਂ ਜ਼ਿਮਨੀ ਚੋਣ ਲਈ ਕਾਂਗਰਸ ਤੋਂ ਟਿਕਟ ਵੀ ਤਕਰੀਬਨ ਪੱਕੀ ਹੋ ਗਈ ਹੈ| ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ| ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ ‘ਆਪ’ ਨੂੰ ਅਲਵਿਦਾ ਕਹਿ ਚੁੱਕੇ ਹਨ|


