- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰਥਿਕ ਆਧਾਰ ‘ਤੇ ਰਾਖਵਾਂਕਰਨ ਦੇਣ ਬਾਰੇ ਵਿਚਾਰ ਕਰ ਰਹੀ ਹੈ ਕੇਂਦਰ ਸਰਕਾਰ : ਗਡਕਰੀ
ਨਵੀਂ ਦਿੱਲੀ – ਕੇਂਦਰੀ ਮੰਤਰੀ ਨਿਤੀਨ ਗਡਕਰੀ ਨੇ ਸ਼ਨੀਵਾਰ ਨੂੰ ਰਾਖਵਾਂਕਰਨ ‘ਤੇ ਵੱਡਾ ਬਿਆਨ ਦਿੱਤਾ। ਉਨ੍ਹਾਂ ਆਖਿਆ ਕਿ ਗਰੀਬੀ ਕੋਈ ਜਾਤ ਨਹੀਂ ਹੁੰਦੀ। ਸਰਕਾਰ ਆਰਥਿਕ ਆਧਾਰ ‘ਤੇ ਰਾਖਵਾਂਕਰਨ ਦੇਣ ‘ਤੇ ਵਿਚਾਰ ਕਰ ਰਹੀ ਹੈ। ਨਿਤੀਨ ਗਡਕਰੀ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਭਾਜਪਾ ਸ਼ਾਸਤ 3 ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਸਮੇਤ ਅਗਲੇ ਸਾਲ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ।ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਮਹਾਰਾਸ਼ਟਰ ‘ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸਰਕਾਰ ਅਤੇ ਮਰਾਠਾ ਭਾਈਚਾਰੇ ‘ਚ ਜੰਗ ਛਿੱੜੀ ਹੋਈ ਹੈ। ਮਰਾਠਾ ਭਾਈਚਾਰੇ ਨੇ ਰਾਖਵੇਕਰਨ ਨੂੰ ਲੈ ਕੇ 9 ਅਗਸਤ ਨੂੰ ਸਰਕਾਰ ਨੂੰ ਵੱਡਾ ਅੰਦੋਲਨ ਕਰਨ ਦੀ ਚਿਤਾਵਨੀ ਦਿੱਤੀ ਹੈ। ਮਰਾਠਾ ਰਾਖਵਾਂਕਰਨ ਅੰਦੋਲਨ ‘ਚ ਕਈ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਅਤੇ ਕਈ ਲੋਕ ਜ਼ਖਮੀ ਵੀ ਹੋਏ ਹਨ।


