- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਰੀਅਨਜ਼ ਗਰੁੱਪ ਵਿੱਚ ਰੋਜ਼ਗਾਰ ਹੁਨਰ ਵਿੱਚ ਤਰੱਕੀ ਤੇ ਇੱਕ ਇੰਟਰੈਕਟਿਵ ਸੈਸ਼ਨ ਦਾ ਆਯੋਜਨ
ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਨੇ ‘‘ਨੌਕਰੀ ਵਧਾਉਣ ਲਈ ਸਕਿੱਲ ਡਿਵਲਪਮੈਂਟ ਦੀ ਭੂਮਿਕਾ’’ ਦੇ ਖੇਤਰ ਵਿੱਚ ਉੱਭਰ ਰਹੇ ਮੌਕਿਆਂ ਤੇ ਇੱਕ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ। ਸ਼੍ਰੀ ਅਮਿਤ ਭਟੇਜਾ, ਨੈੱਟ ਕੋਰ ਸਲਯੂਸ਼ਨ ਇਸ ਮੋਕੇ ਤੇ ਮੁੱਖ ਵਕਤਾ ਸਨ।ਸ਼੍ਰੀ ਅਮਿਤ ਨੇ ਵਿਅਕਤੀਗਤ ਵਿਕਾਸ, ਸੰਚਾਰ ਕੌਸ਼ਲ, ਪ੍ਰੀ ਪਲੇਸਮੈਂਟ ਸੁਝਾਅ ਅਤੇ ਸੋਧ ਅਤੇ ਇੰਟਰਵਿਊ ਆਦਿ ਦੀ ਤਿਆਰੀ ਅਤੇ ਕਰੈਕਰਿੰਗ ਤੇ ਵਿਦਿਆਰਥੀਆਂ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਨੂੰ ਸ਼ਾਮਿਲ ਕੀਤਾ। ਸ਼੍ਰੀ ਅਮਿਤ ਨੇ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕਿਆਂ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਦੇਸ਼ ਦੇ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਸੁਧਾਰ ਲਿਆਉਣ ਲਈ ਉਪਾਵਾਂ ਦਾ ਇਹੀ ਠੀਕ ਸਮਾਂ ਹੈ। ਉਹਨਾਂ ਨੇ ਅੱਗੇ ਕਿਹਾ ਕਿ ਆਤਮ ਵਿਸ਼ਵਾਸ ਵਧਾਉਣ, ਉਤਪਾਦਕਤਾ ਵਿੱਚ ਸੁਧਾਰ ਲਿਆਉਣਾ ਅਤੇ ਸਥਿਤੀ ਨੂੰ ਸੁਧਾਰਨ ਲਈ ਇੱਕ ਯੋਗ ਹੁਨਰ ਵਿਕਾਸ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਹੁਨਰ ਵਿਕਾਸ ਨੌਜਵਾਨਾਂ ਨੂੰ ਨੀਲੀ ਕੌਲਰ ਦੀ ਨੌਕਰੀ ਪ੍ਰਾਪਤ ਕਰਨ ਦੇ ਯੋਗ ਬਣਾਵੇਗਾ। ਅਮਿਤ ਨੇ ਅੱਗੇ ਕਿਹਾ ਕਿ ਸਕੂਲ ਪੱਧਰ ਤੇ ਨੌਜਵਾਨਾਂ ਦੇ ਹੁਨਰ ਦਾ ਵਿਕਾਸ, ਸਹੀ ਨੌਕਰਿਆਂ ਦੇ ਮੋਕਿਆਂ ਲਈ ਉਹਨਾਂ ਨੂੰ ਚੈਨਲਾਈਜ਼ ਕਰਨ ਲਈ ਬਹੁਤ ਜਰੂਰੀ ਹੈ। ਸਾਰੇ ਖੇਤਰਾਂ ਵਿੱਚ ਸੰਤੁਲਿਤ ਵਿਕਾਸ ਅਤੇ ਹੁਨਰ ਦਾ ਵਿਕਾਸ ਹੋਣਾ ਚਾਹੀਦਾ ਹੈ ਅਤੇ ਸਾਰੀਆਂ ਨੌਕਰਿਆਂ ਨੂੰ ਬਰਾਬਰ ਮਹੱਤਤਾ ਦਿੱਤੀ ਜਾਣੀ ਚਾਹੀਦੀ ਹੈ।


