- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸਟ੍ਰੇਲੀਆ ਵਿੱਚ ਮੀਂਹ ਨਾਲ ਲੋਕਾਂ ਨੂੰ ਮਿਲੀ ਰਾਹਤ, ਚੱਕਰਵਾਤ ਆਉਣ ਦਾ ਖਦਸ਼ਾ
ਸਿਡਨੀ – ਆਸਟ੍ਰੇਲੀਆ ਵਿੱਚ ਅੱਜ ਪਏ ਮੀਂਹ ਨਾਲ ਲੋਕਾਂ ਨੂੰ ਜੰਗਲਾਂ ਵਿੱਚ ਲੱਗੀ ਅੱਗ ਤੋਂ ਥੋੜ੍ਹੀ ਰਾਹਤ ਮਿਲੀ ਹੈ| ਅੱਗ ਕਾਰਨ ਨਿਊ ਸਾਊਥ ਵੇਲਜ਼ ਸੂਬੇ ਦੇ ਦੂਰ ਦੁਰਾਡੇ ਦੇ ਹਿੱਸਿਆਂ ਵਿਚ ਹੁਣੇ ਵੀ 2 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ| ਅੱਗ ਇੰਨੀ ਭਿਆਨਕ ਹੈ ਕਿ ਅਮਰੀਕੀ ਸੂਬੇ ਮੈਰੀਲੈਂਡ ਜਿੰਨਾ ਦੁੱਗਣਾ ਹਿੱਸਾ ਹੁਣ ਤੱਕ ਸੜ ਚੁੱਕਾ ਹੈ| ਇਸ ਜੰਗਲੀ ਅੱਗ ਕਾਰਨ ਹੁਣ ਤੁੱਕ 24 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਲੱਗਭਗ 2 ਹਜ਼ਾਰ ਘਰ ਤਬਾਹ ਹੋ ਗਏ ਹਨ| ਅੱਗ ਨੇ ਸੈਂਕੜੇ ਜਾਨਵਰਾਂ ਨੂੰ ਵੀ ਆਪਣੀ ਚਪੇਟ ਵਿਚ ਲੈ ਲਿਆ| ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਦੀ ਏਅਰ ਕਵਾਲਿਟੀ ਦੁਨੀਆ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਸਭ ਤੋਂ ਜ਼ਿਆਦਾ ਖਰਾਬ ਦਰਜ ਕੀਤੀ ਗਈ| ਆਸਟ੍ਰੇਲੀਆਈ ਗ੍ਰਹਿ ਮੰਤਰੀ ਨੇ ਇਸ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਹੈ| ਉਹਨਾਂ ਨੇ ਲੋਕਾਂ ਨੂੰ ਖਰਾਬ ਏਅਰ ਕਵਾਲਿਟੀ ਕਾਰਨ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕੀਤੀ ਹੈ| ਜਾਣਕਾਰੀ ਮੁਤਾਬਕ ਜੋਕੋਵਿਚ ਸ਼ਾਰਾਪੋਵਾ ਨਾਲ ਮਿਲ ਕੇ ਆਸਟ੍ਰੇਲੀਆ ਦੇ ਬੁਸ਼ਫਾਇਰ ਰਿਲੀਫ ਵਿਚ 25,000 ਡਾਲਰ ਦਾਨ ਕਰ ਸਕਦੇ ਹਨ| ਇਸ ਦੇ ਇਲਾਵਾ ਇਸ ਹਫਤੇ ਆਸਟ੍ਰੇਲੀਆ ਦੇ ਉੱਤਰੀ ਪੱਛਮੀ ਤੱਟ ਤੇ ਚੱਕਰਵਾਤ ਦੀ ਭਵਿੱਖਬਾਣੀ ਕੀਤੀ ਗਈ ਹੈ| ਚੱਕਰਵਾਤ ‘ਬਲੇਕ’ ਕਾਰਨ 125 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾਵਾਂ ਚੱਲਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ| ਇਹ ਵਿਨਾਸ਼ਕਾਰੀ ਹਵਾ ਟਾਊਨ ਆਫ ਬਰੂਮ ਲਈ ਖਤਰਨਾਕ ਸਾਬਤ ਹੋਵੇਗੀ| ਚੱਕਰਵਾਤ ਨੂੰ ਕੈਟੇਗਰੀ-1 ਦੇ ਤਹਿਤ ਰੱਖਿਆ ਗਿਆ ਹੈ|


