- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਆਸੀਆ ਨੂੰ ਆਖ਼ਿਰ ਮਿਲਿਆ ਇਨਸਾਫ਼
ਇਸਲਾਮਾਬਾਦ – ਪਾਕਿਸਤਾਨੀ ਸੁਪਰੀਮ ਕੋਰਟ ਨੇ ਅੱਜ ਮਿਸਾਲੀ ਫ਼ੈਸਲਾ ਸੁਣਾਉਂਦਿਆਂ ਕੁਫ਼ਰ ਤੋਲਣ (ਈਸ਼ ਨਿੰਦਾ) ਦੇ ਮਾਮਲੇ ਵਿਚ ਨਾਮਜ਼ਦ ਇਕ ਈਸਾਈ ਔਰਤ ਨੂੰ ਬਰੀ ਕਰ ਦਿੱਤਾ। ਚਾਰ ਬੱਚਿਆਂ ਦੀ ਮਾਂ ਆਸੀਆ ਬੀਬੀ (47) ਨੂੰ ਸਾਲ 2010 ਵਿਚ ਇਸ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਆਸੀਆ ’ਤੇ ਗੁਆਂਢੀਆ ਨਾਲ ਹੋਏ ਇਕ ਝਗੜੇ ਵਿਚ ਇਸਲਾਮ ਦਾ ਨਿਰਾਦਰ ਕਰਨ ਦੇ ਦੋਸ਼ ਲਾਏ ਗਏ ਸਨ। ਉਸ ਨੇ ਹਮੇਸ਼ਾ ਖ਼ੁਦ ਨੂੰ ਬੇਗੁਨਾਹ ਦੱਸਿਆ, ਪਰ ਫਿਰ ਵੀ ਕਰੀਬ ਅੱਠ ਸਾਲ ਉਸ ਨੂੰ ਏਕਾਂਤ ’ਚ ਬੰਦੀ ਵਜੋਂ ਬਿਤਾਉਣੇ ਪਏ। ਚੀਫ਼ ਜਸਟਿਸ ਸਾਕਿਬ ਨਿਸਾਰ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਫ਼ੈਸਲੇ ਬਾਰੇ ਤਿੰਨ ਹਫ਼ਤੇ ਪਹਿਲਾਂ ਹੀ ਸਹਿਮਤੀ ਬਣਾ ਲਈ ਸੀ, ਪਰ ਕਾਨੂੰਨ ਦੇ ਹਮਾਇਤੀਆਂ ਵਲੋਂ ਪ੍ਰਦਰਸ਼ਨਾਂ ਦੇ ਡਰ ਕਾਰਨ ਅੱਜ ਫ਼ੈਸਲਾ ਸੁਣਾਇਆ ਗਿਆ। ਸਿਖਰਲੀ ਅਦਾਲਤ ਨੇ ਕਿਹਾ ਕਿ ਆਸੀਆ ਬੀਬੀ ਖ਼ਿਲਾਫ਼ ਇਸਤਗਾਸਾ ਪੱਖ ਵਲੋਂ ਪੇਸ਼ ਕੀਤੇ ਗਏ ਸਬੂਤ ਨਾਕਾਫ਼ੀ ਹਨ। ਚੀਫ਼ ਜਸਟਿਸ ਨੇ ਕਿਹਾ ਕਿ ‘ਇਸਲਾਮ ਦਾ ਮੁੱਢਲਾ ਸਿਧਾਂਤ ਹੀ ਸਹਿਣਸ਼ੀਲਤਾ ਹੈ’ ਅਤੇ ਬੀਬੀ ਸ਼ੇਖੂਪੁਰਾ ਜੇਲ੍ਹ ਵਿਚੋਂ ਹੁਣ ਆਪਣੇ ਘਰ ਜਾ ਸਕਦੀ ਹੈ। ਫ਼ੈਸਲੇ ਤੋਂ ਬਾਅਦ ਪਾਕਿਸਤਾਨ ਦੇ ਕਈ ਹਿੱਸਿਆਂ ਵਿਚ ਰੋਸ ਮੁਜ਼ਾਹਰੇ ਕੀਤੇ ਗਏ ਹਨ। ਇਸੇ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੱਟੜਪੰਥੀਆਂ ਨੂੰ ਚਿਤਾਵਨੀ ਦਿੱਤੀ ਹੈ ਉਹ ਇਸ ਮੁੱਦੇ ’ਤੇ ਰਾਜ ਨਾਲ ਮੱਥਾ ਨਾ ਲਾਉਣ।


