- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਤਿਹਾਸਕ ਦਰਸ਼ਨੀ ਡਿਉੜੀ ਤਰਨ ਤਾਰਨ ਦੀ ਕੀਤੀ ਜਾਵੇਗੀ ਪਹਿਲਾਂ ਦੀ ਤਰ੍ਹਾਂ ਪੁਨਰ ਸੁਰਜੀਤੀ
ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਉੜੀ ਜਿਸ ਦੇ ਕੁਝ ਹਿੱਸੇ ਨੂੰ ਰਾਤ ਦੇ ਹਨੇਰੇ ਵਿਚ ਢਾਹ ਦਿੱਤਾ ਗਿਆ ਸੀ, ਨੂੰ ਦੁਬਾਰਾ ਪਹਿਲਾਂ ਦੀ ਤਰ੍ਹਾਂ ਵਿਰਾਸਤੀ ਮਾਹਿਰਾਂ ਦੀ ਰਾਇ ਅਨੁਸਾਰ ਪੁਨਰ ਸੁਰਜੀਤ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ 11 ਮੈਂਬਰੀ ਵਿਰਾਸਤੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ. ਕਰਮਜੀਤ ਸਿੰਘ ਚਾਹਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ. ਸੱਜਣ ਸਿੰਘ ਵਿਰਾਸਤੀ ਮਾਹਿਰ ਹੈਦਰਾਬਾਦ, ਸ. ਕੁਲਬੀਰ ਸਿੰਘ ਸ਼ੇਰਗਿੱਲ ਰਿਟਾਇਰ ਚੀਫ ਇੰਜੀਨੀਅਰ, ਪ੍ਰੋਫੈਸਰ ਰਾਵਲ ਸਿੰਘ ਆਰਕੀਟੇਕਟ, ਐਕਸੀਅਨ ਸ਼੍ਰੋਮਣੀ ਕਮੇਟੀ ਆਦਿ ਸ਼ਾਮਲ ਸਨ, ਇਨ੍ਹਾਂ ਦੀ ਵੀ ਅੱਜ 30 ਮਈ ਨੂੰ ਇਕੱਤਰਤਾ ਬੁਲਾਈ ਗਈ ਹੈ, ਤਾਂ ਕਿ ਇਹ ਕਾਰਜ ਜਲਦੀ ਤੋਂ ਜਲਦੀ ਆਰੰਭ ਹੋ ਸਕੇ। ਉਨ੍ਹਾਂ ਦੱਸਿਆ ਕਿ ਵਿਰਾਸਤੀ ਕਮੇਟੀ ਦੀ ਰਿਪੋਰਟ ਅਨੁਸਾਰ ਇਤਿਹਾਸਕ ਦਰਸ਼ਨੀ ਡਿਉੜੀ ਨੂੰ ਉਸੇ ਰੂਪ ਵਿਚ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਹਿਰਾਂ ਦੀ ਰਿਪੋਰਟ ਉੱਤੇ ਅਮਲ ਕਰਦਿਆਂ ਅਤੇ ਉਨ੍ਹਾਂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਇਸ ਦੀ ਪੁਨਰ ਸੁਰਜੀਤੀ ਦਾ ਕਾਰਜ ਜਲਦੀ ਹੀ ਆਰੰਭ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਰਸ਼ਨੀ ਡਿਉੜੀ ਸਬੰਧੀ ਬਣਾਈ ਪੜਤਾਲੀਆਂ ਕਮੇਟੀ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਤੇ ਸ. ਗੁਰਮੀਤ ਸਿੰਘ ਬੂਹ ਸ਼ਾਮਲ ਹਨ, ਦੀ ਵੀ 30 ਮਈ ਨੂੰ ਸਵੇਰੇ 11:00 ਵਜੇ ਇਕੱਤਰਤਾ ਬੁਲਾ ਲਈ ਗਈ ਹੈ। ਦੱਸਣਯੋਗ ਹੈ ਕਿ ਉਪਰੋਤਕ ਕਮੇਟੀਆਂ ਦੀ ਪਹਿਲਾਂ ਵੀ ਸੁਹਿਰਦਤਾ ਨਾਲ ਇਕੱਤਰਤਾਵਾਂ ਹੋ ਚੁਕੀਆਂ ਹਨ। ਡਾ. ਰੂਪ ਸਿੰਘ ਦੱਸਿਆ ਕਿ ਪੁਨਰ ਸੁਰਜੀਤੀ ਇਕ ਤਕਨੀਕੀ ਕਾਰਜ ਹੈ, ਇਹ ਕਾਰਜ ਵਿਰਾਸਤੀ ਮਾਹਿਰਾਂ ਦੀ ਰਾਇ ਅਨੁਸਾਰ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਰਾਸਤੀ ਇਮਾਰਤਾਂ ਨੂੰ ਢਾਹੁਣ ਵਿਚ ਸਮਾਂ ਨਹੀਂ ਲਗਦਾ, ਪਰ ਪੁਨਰ ਸੁਰਜੀਤੀ ਅਤੇ ਰੱਖ-ਰਖਾਵ ਵਿਚ ਇਸ ਦੇ ਵਿਸ਼ੇ ਮਾਹਿਰਾਂ ਦੀ ਰਾਇ ਅਨੁਸਾਰ ਹੀ ਕਾਰਜਸ਼ੀਲ ਰਿਹਾ ਜਾ ਸਕਦਾ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਵਿਰਾਸਤੀ ਇਮਾਰਤਾਂ, ਵਿਰਾਸਤੀ ਵਸਤਾਂ ਅਤੇ ਦਰੱਖ਼ਤਾਂ ਦੀ ਸਾਂਭ-ਸੰਭਾਲ ਲਈ ਵਚਨਬਧ ਹੈ।


