- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਖਾਨ ਨਾਲ ਬੈਠਕ ਤੋਂ ਪਹਿਲਾਂ ਪੋਂਪਿਓ ਨੇ ਦਿੱਤਾ ਇਹ ਬਿਆਨ
ਵਾਸ਼ਿੰਗਟਨ – ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 30 ਕਰੋੜ ਅਮਰੀਕੀ ਡਾਲਰ ਦੀ ਮਦਦ ਖਤਮ ਕਰਨ ਦੇ ਟਰੰਪ ਪ੍ਰਸ਼ਾਸਨ ਦੇ ਫੈਸਲੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਲਾਮਾਬਾਦ ਨੇ ਅੱਤਵਾਦ ਵਿਰੁੱਧ ਲੜਾਈ ਵਿਚ ਤਸੱਲੀਬਖਸ਼ ਤਰੱਕੀ ਨਹੀਂ ਕੀਤੀ। ਜਾਣਕਾਰੀ ਮੁਤਾਬਕ ਜੁਆਇੰਟ ਚੀਫ ਆਫ ਸਟਾਫ ਦੇ ਪ੍ਰਧਾਨ ਜਨਰਲ ਜੋਸੇਫ ਡਨਫੋਰਡ ਨਾਲ ਪੋਂਪਿਓ ਇਸਲਾਮਾਬਾਦ ਪਹੁੰਚ ਰਹੇ ਹਨ। ਪੋਂਪਿਓ ਦੀ ਇਸ ਯਾਤਰਾ ਤੋਂ ਕੁਝ ਦਿਨ ਪਹਿਲਾਂ ਹੀ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 30 ਕਰੋੜ ਅਮਰੀਕੀ ਡਾਲਰ ਦੀ ਮਿਲਟਰੀ ਮਦਦ ਇਹ ਕਹਿੰਦੇ ਹੋਏ ਖਤਮ ਕਰ ਦਿੱਤੀ ਸੀ ਕਿ ਉਹ ਆਪਣੀ ਸੀਮਾ ਅੰਦਰ ਮੌਜੂਦ ਅੱਤਵਾਦੀਆਂ ਵਿਰੁੱਧ ਤਸੱਲੀਬਖਸ਼ ਕਾਰਵਾਈ ਨਹੀਂ ਕਰ ਰਿਹਾ। ਇਮਰਾਨ ਖਾਨ ਦੇ ਅਹੁਦਾ ਸੰਭਾਲਣ ਮਗਰੋਂ ਪਾਕਿਸਤਾਨੀ ਸਰਕਾਰ ਨਾਲ ਟਰੰਪ ਪ੍ਰਸ਼ਾਸਨ ਦੀ ਇਹ ਪਹਿਲੀ ਉੱਚ ਪੱਧਰੀ ਵਾਰਤਾ ਹੈ। ਪਾਕਿਸਤਾਨ ਪਹੁੰਚਣ ਤੋਂ ਕੁਝ ਘੰਟੇ ਪਹਿਲਾਂ ਪੋਂਪਿਓ ਨੇ ਆਪਣੇ ਨਾਲ ਯਾਤਰਾ ਕਰ ਰਹੇ ਪੱਤਰਕਾਰਾਂ ਨੂੰ ਕਿਹਾ,”ਪਾਕਿਸਤਾਨ ਨੂੰ ਰਾਸ਼ੀ ਨਹੀਂ ਦਿੱਤੀ ਜਾ ਰਹੀ। ਇਸ ਦਾ ਕਾਰਨ ਸਪੱਸ਼ਟ ਹੈ। ਅਸੀਂ ਉਸ ਵੱਲੋਂ ਅੱਤਵਾਦ ਵਿਰੁੱਧ ਲੜਾਈ ਵਿਚ ਉਹ ਤਰੱਕੀ ਨਹੀਂ ਦੇਖੀ, ਜਿਸ ਦੀ ਸਾਨੂੰ ਆਸ ਸੀ।” ਪੇਂਟਾਗਨ ਨੇ ਐਲਾਨ ਕੀਤਾ ਸੀ ਕਿ ਅੱਤਵਾਦੀ ਸਮੂਹਾਂ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਨਾ ਚੁੱਕੇ ਜਾਣ ਕਾਰਨ ਉਹ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ 30 ਕਰੋੜ ਅਮਰੀਕੀ ਡਾਲਰ ਦੀ ਮਿਲਟਰੀ ਮਦਦ ਨੂੰ ਰੋਕੇਗਾ।


