- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇਮਰਾਨ ਤੇ ਪੌਂਪੀਓ ਵਿਚਾਲੇ ਅਤਿਵਾਦ ਦੇ ਮੁੱਦੇ ’ਤੇ ਤਣਾਅ
ਵਾਸ਼ਿੰਗਟਨ – ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਅਤੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਚਾਲੇ ਟੈਲੀਫੋਨ ’ਤੇ ਹੋਈ ਗੱਲਬਾਤ ਤੋਂ ਬਾਅਦ ਅਤਿਵਾਦ ਦੇ ਮੁੱਦੇ ’ਤੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਪੈਦਾ ਹੋ ਗਿਆ ਹੈ। ਫਿਲਹਾਲ ਇਸ ਗੱਲਬਾਤ ਦੌਰਾਨ ਅਮਰੀਕੀ ਪੱਖ ’ਤੇ ਪਾਕਿਸਤਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਪੌਂਪੀਓ ਨੇ ਕੱਲ ਪਹਿਲੀ ਵਾਰ ਇਮਰਾਨ ਖ਼ਾਨ ਨਾਲ ਫੋਨ ’ਤੇ ਗੱਲ ਕੀਤੀ ਅਤੇ ਪਾਕਿਸਤਾਨ ’ਚ ਕੰਮ ਕਰ ਰਹੀਆਂ ਅਤਿਵਾਦੀ ਜਥੇਬੰਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਹੀਥਰ ਨੌਰਟ ਨੇ ਦੱਸਿਆ ਕਿ ਪੌਂਪੀਓ ਨੇ ਖਾਨ ਨਾਲ ਗੱਲਬਾਤ ’ਚ ਅਤਿਵਾਦ ਅਤੇ ਜੰਗ ਦੇ ਝੰਬੇ ਅਫਗਾਨਿਸਤਾਨ ’ਚ ਸ਼ਾਂਤੀ ਪ੍ਰਕਿਰਿਆ ਨੂੰ ਉਤਸ਼ਾਹ ਦੇਣ ’ਚ ਉਸ ਦੀ ਅਹਿਮ ਭੂਮਿਕਾ ਦੇ ਮੁੱਦੇ ’ਤੇ ਚਰਚਾ ਕੀਤੀ। ਬਿਆਨ ’ਚ ਕਿਹਾ ਗਿਆ, ‘ਵਿਦੇਸ਼ ਮੰਤਰੀ ਮਾਈਕਲ ਪੌਂਪੀਓ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਵਿਦੇਸ਼ ਮੰਤਰੀ ਨੇ ਸਰਕਾਰ ਨਾਲ ਦੁਵੱਲੇ ਉਸਾਰੂ ਰਿਸ਼ਤੇ ਬਣਾਉਣ ਦੀ ਇੱਛਾ ਜ਼ਾਹਿਰ ਕੀਤੀ।’ ਇਸ ਤੋਂ ਤੁਰੰਤ ਬਾਅਦ ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਖਾਨ ਤੇ ਵਿਦੇਸ਼ ਮੰਤਰੀ ਪੌਂਪੀਓ ਵਿਚਾਲੇ ਅੱਜ ਫੋਨ ’ਤੇ ਹੋਈ ਗੱਲਬਾਤ ਨੂੰ ਲੈ ਕੇ ਅਮਰੀਕੀ ਵਿਦੇਸ਼ ਮੰਤਰਾਲੇ ਵੱਲੋਂ ਗਲਤ ਬਿਆਨ ਜਾਰੀ ਕਰਨ ’ਤੇ ਪਾਕਿਸਤਾਨ ਨੂੰ ਸਖ਼ਤ ਇਤਰਾਜ਼ ਹੈ। ਗੱਲਬਾਤ ’ਚ ਪਾਕਿਸਤਾਨ ’ਚ ਸਰਗਰਮ ਅਤਿਵਾਦੀਆਂ ਦਾ ਕੋਈ ਜ਼ਿਕਰ ਨਹੀਂ ਸੀ। ਇਸ ਨੂੰ ਤੁਰੰਤ ਠੀਕ ਕੀਤਾ ਜਾਣਾ ਚਾਹੀਦਾ ਹੈ।


