- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਨੇ ਪਾਕਿਸਤਾਨ ਦਾ 4-0 ਨਾਲ ਕੀਤਾ ਸਫਾਇਆ
ਇੰਗਲੈਂਡ ਤੇ ਪਾਕਿਸਤਾਨ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਆਖਰੀ ਵਨ ਡੇ ਮੈਚ ਲੀਡਸ ‘ਚ ਖੇਡਿਆ ਗਿਆ। ਜਿਸ ‘ਚ ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਪਾਕਿਸਤਾਨ ਨੂੰ 352 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ 297 ਦੌੜਾਂ ‘ਤੇ ਢੇਰ ਹੋ ਗਈ ਤੇ ਇੰਗਲੈਂਡ ਨੇ ਇਹ ਮੈਚ 54 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਇੰਗਲੈਂਡ ਨੇ ਪਾਕਿਸਤਾਨ ਨੂੰ 5 ਵਨ ਡੇ ਮੈਚਾਂ ਦੀ ਸੀਰੀਜ਼ ‘ਚ 4-0 ਨਾਲ ਕਲੀਨ ਸਵੀਪ ਕਰ ਦਿੱਤਾ।ਇੰਗਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਰੂਟ ਨੇ 73 ਗੇਂਦਾਂ ‘ਤੇ 84 ਦੌੜਾਂ ਤੇ ਮੋਰਗਨ ਨੇ 64 ਗੇਂਦਾਂ ‘ਤੇ 76 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਨੇ ਤੀਸਰੇ ਵਿਕਟ ਦੇ ਲਈ 117 ਦੌੜਾਂ ਦੀ ਸਾਂਝੇਦਾਰੀ ਕੀਤੀ ਜਿਸ ਕਾਰਨ ਇੰਗਲੈਂਡ ਵੱਡਾ ਸਕੋਰ ਬਣਾਉਣ ‘ਚ ਸਫਲ ਰਿਹਾ। ਪਾਕਿਸਤਾਨ ਟੀਮ ਵਲੋਂ ਸ਼ਾਹੀਨ ਅਫਰੀਦੀ ਨੇ 4 ਤੇ ਇਮਾਦ ਵਾਸੀਮ ਨੇ 3 ਵਿਕਟਾਂ ਹਾਸਲ ਕੀਤੀਆਂ। ਪਾਕਿਸਤਾਨ ਟੀਮ ਵਲੋਂ ਬਾਬਰ ਆਜਮ ਨੇ 80 ਦੌੜਾਂ ਤੇ ਕਪਤਾਨ ਸਰਫਰਾਜ਼ ਅਹਿਮਦ ਨੇ 97 ਦੌੜਾਂ ਦਾ ਯੋਗਦਾਨ ਦਿੱਤਾ। ਇੰਗਲੈਂਡ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਕ੍ਰਿਸ ਵੋਕਸ ਨੇ 5 ਵਿਕਟਾਂ ਹਾਸਲ ਕੀਤੀਆਂ।ਪਾਕਿਸਤਾਨ ਦੇ ਇੰਗਲੈਂਡ ਦੌਰੇ ‘ਚ ਇਕਲੌਤੇ ਟੀ-20 ਮੈਚ ‘ਚ ਇੰਗਲੈਂਡ 7 ਵਿਕਟਾਂ ਨਾਲ ਜਿੱਤਿਆ ਸੀ। ਇਸ ਤੋਂ ਬਾਅਦ 5 ਵਨ ਡੇ ਮੈਚਾਂ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ।


