- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ ਨੇ ਵਿੰਡੀਜ਼ ਨੂੰ 29 ਦੌੜਾਂ ਨਾਲ ਹਰਾਇਆ
ਗਰੇਨਾਡਾ – ਵੈਸਟਇੰਡੀਜ਼ ਤੇ ਇੰਗਲੈਂਡ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਚੌਥਾ ਮੈਚ ਗਰੇਨਾਡਾ ਵਿੱਚ ਖੇਡਿਆ ਗਿਆ| ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਾਬਜ਼ੀ ਕਰਨ ਦਾ ਫੈਸਲਾ ਕੀਤਾ ਸੀ| ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਵੈਸਟਇੰਡੀਜ਼ ਨੂੰ 419 ਦੌੜਾਂ ਦਾ ਟੀਚਾ ਦਿੱਤਾ ਸੀ| ਜਵਾਬ ਵਿੱਚ ਬੱਲੇਬਾਜ਼ੀ ਕਰਨ ਉੱਤਰੀ ਵੈਸਟਇੰਡੀਜ਼ ਦੀ ਟੀਮ 48 ਓਵਰਾਂ ਵਿੱਚ 389 ਦੌੜਾਂ ਤੇ ਢੇਰ ਹੋ ਗਈ ਤੇ ਇੰਗਲੈਂਡ ਨੇ ਇਹ ਮੈਚ 29 ਦੌੜਾਂ ਨਾਲ ਜਿੱਤ ਲਿਆ| ਇੰਗਲੈਂਡ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਮੋਰਗਨ ਨੇ 103 ਦੌੜਾਂ ਤੇ ਜੋਸ ਬਟਲਰ ਨੇ 150 ਦੌੜਾਂ ਦਾ ਯੋਗਦਾਨ ਦਿੱਤਾ|
ਵੈਸਟਇੰਡੀਜ਼ ਟੀਮ ਵਲੋਂ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਕ੍ਰਿਸ ਗੇਲ ਨੇ 97 ਗੇਂਦਾਂ ਵਿੱਚ 162 ਦੌੜਾਂ ਬਣਾਈਆਂ ਹਨ, ਜਿਸ ਵਿੱਚ 14 ਛੱਕੇ ਤੇ 11 ਚੌਕੇ ਸ਼ਾਮਲ ਹਨ| ਇੰਗਲੈਂਡ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਆਦਿਲ ਰਸ਼ੀਦ ਨੇ 5 ਤੇ ਮਾਰਕ ਵੁੱਡ ਨੇ 4 ਵਿਕਟਾਂ ਹਾਸਲ ਕੀਤੀਆਂ| ਜ਼ਿਕਰਯੋਗ ਹੈ ਕਿ ਵਿੰਡੀਜ਼ ਦੇ ਧਮਾਕੇਦਾਰ ਬੱਲੇਬਾਜ਼ ਕ੍ਰਿਸ ਗੇਲ ਨੇ ਚੌਥੇ ਵਨ ਡੇ ਮੈਚ ਵਿੱਚ ਆਪਣੇ ਨਾਂ ਰਿਕਾਰਡ ਦਰਜ ਕੀਤੇ ਹਨ| ਕ੍ਰਿਸ ਗੇਲ ਨੇ ਕੌਮਾਂਤਰੀ ਕ੍ਰਿਕਟ ਵਿੱਚ 500 ਛੱਕੇ ਪੂਰੇ ਕੀਤੇ ਤੇ ਵਨ ਡੇ ਕ੍ਰਿਕਟ ਵਿੱਚ ਉਸ ਨੇ 10,000 ਦੌੜਾਂ ਵੀ ਪੂਰੀਆਂ ਕਰ ਲਈਆਂ ਹਨ| ਕ੍ਰਿਸ ਗੇਲ ਨੇ ਵਨ ਡੇ ਵਿੱਚ ਆਪਣੇ 25 ਸੈਂਕੜੇ ਵੀ ਪੂਰੇ ਕਰ ਲਏ ਹਨ| ਕ੍ਰਿਸ ਗੇਲ ਨੇ ਵਨ ਡੇ ਵਿੱਚ 287ਵੇਂ ਮੈਚ ਵਿੱਚ ਇਹ ਰਿਕਾਰਡ ਆਪਣੇ ਨਾਂ ਕੀਤਾ|


