- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਗਲੈਂਡ : ਭਾਰਤੀ ਭਾਈਚਾਰੇ ਵਲੋਂ ਰੈਫਰੈਂਡਮ 2020 ਵਿਰੁੱਧ ਪ੍ਰਦਰਸ਼ਨ
ਲੰਡਨ ਖ਼ਾਲਿਸਤਾਨ ਦੀ ਮੰਗ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨਾਲ ਜੁੜੇ ਵੱਖਵਾਦੀਆਂ ਵੱਲੋਂ ਲੰਡਨ ‘ਚ ਵੱਡੇ ਪੱਧਰ ‘ਤੇ ਰੈਫਰੈਂਡਮ 2020 ਸਬੰਧੀ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਇੰਗਲੈਂਡ ‘ਚ ਵੱਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਲੰਡਨ ‘ਚ ਰੈਫਰੈਂਡਮ 2020 ਰੈਲੀ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਟ੍ਰੈਫਲਗਰ ਸਕੁਏਰ ‘ਤੇ ਖਾਲਿਸਤਾਨ ਸਮਰਥਕ ਰੈਲੀ ਨੂੰ ਮਨਜ਼ੂਰੀ ਦਿੱਤੀ ਹੈ। ਇਹ ਰੈਲੀ ਸਥਾਨਕ ਸਮੇਂ ਮੁਤਾਬਕ ਦੁਪਹਿਰ ਤਿੰਨ ਤੋਂ ਸ਼ਾਮ 6 ਵਜੇ ਵਿਚਕਾਰ ਹੋਣੀ ਹੈ। ਹਾਲਾਂਕਿ ਇਸੇ ਦਿਨ ਦੁਪਹਿਰੇ 1 ਤੋਂ 4 ਵਜੇ ਦੀ ਭਾਰਤ ਸਮਰਥਨ ਰੈਲੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਖਾਲਿਸਤਾਨ ਸਮਰਥਕ ਰੈਲੀ, ਲੰਡਨ ਡੈਕਲੇਰੇਸ਼ਨ ਦਾ ਆਯੋਜਨ ਅਮਰੀਕਾ ‘ਚ ਸਥਿਤ ਸਿੱਖ ਫਾਰ ਜਸਟਿਸ ਵਲੋਂ ਕੀਤਾ ਜਾ ਰਿਹਾ ਹੈ। ਇਸ ਰੈਲੀ ਦਾ ਮਕਸਦ ਪੰਜਾਬ ਦੀ ਸੁਤੰਤਰਤਾ ਲਈ 2020 ‘ਚ ਰਾਇਸ਼ੁਮਾਰੀ ਨੂੰ ਲੈ ਕੇ ਜਾਗਰੂਕਤਾ ਫੈਲਾਉਣਾ ਹੈ। ਦੂਜੇ ਪਾਸੇ ਭਾਰਤੀ ਸਮਰਥਨ ‘ਚ ਹੋਣ ਵਾਲੀ ਰੈਲੀ ਦਾ ਪ੍ਰਚਾਰ ਮੁੱਖ ਤੌਰ ‘ਤੇ ਫੇਸਬੁੱਕ ‘ਤੇ ਕੀਤਾ ਜਾ ਰਿਹਾ ਹੈ। ‘ਵੀ ਇੰਡੀਅਨਸ’ ਨਾਂ ਦੇ ਇਕ ਸਮੂਹ ਨੇ ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਹੈ ਕਿ ਉਹ ਐਤਵਾਰ ਨੂੰ ਟ੍ਰੈਫਲਗਰ ਸਕੁਏਰ ‘ਤੇ ਹੀ ਭਾਰਤ ਦੀ ਆਜ਼ਾਦੀ ਦੀ 71ਵੀਂ ਵਰ੍ਹੇਗੰਢ ਮਨਾਉਣ ਦੇ ਲਈ ਰੈਲੀ ਆਯੋਜਿਤ ਕਰ ਰਿਹਾ ਹੈ। ਇਹ ਗਰੁੱਪ 6 ਮਹੀਨੇ ਪਹਿਲਾਂ ਹੀ ਬਣਿਆ ਹੈ। ਹਾਲਾਂਕਿ ਇਸ ਸਮੂਹ ਦਾ ਕਹਿਣਾ ਹੈ ਕਿ ਰੈਲੀ ਦਾ ਆਯੋਜਨ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਲਈ ਕੀਤਾ ਜਾ ਰਿਹਾ ਹੈ।


