- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਡੀਆ ਓਪਨ ’ਚ ਉਤਰੇਗੀ ਮੇਰੀਕੌਮ
ਲੰਡਨ ਓਲੰਪਿਕ ਦੀ ਕਾਂਸੀ ਦਾ ਤਗ਼ਮਾ ਜੇਤੂ ਐਮਸੀ ਮੇਰੀਕੌਮ 20 ਤੋਂ 24 ਮਈ ਦੌਰਾਨ ਗੁਹਾਟੀ ਵਿੱਚ ਹੋਣ ਵਾਲੇ ਦੂਜੇ ਇੰਡੀਆ ਓਪਨ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਆਪਣੀ ਘਰੇਲੂ ਧਰਤੀ ’ਤੇ 51 ਕਿਲੋਗ੍ਰਾਮ ਭਾਰ ਵਰਗ ਵਿੱਚ ਹਿੱਸਾ ਲਵੇਗੀ। ਓਲੰਪਿਕ ਕੁਆਲੀਫੀਕੇਸ਼ਨ ਛੇਤੀ ਹੀ ਸ਼ੁਰੂ ਹੋਣ ਵਾਲੇ ਹਨ ਅਤੇ ਅਜਿਹੇ ਵਿੱਚ ਇੰਡੀਆ ਓਪਨ ਵਿੱਚ ਭਾਰਤ ਦੇ 35 ਪੁਰਸ਼ ਅਤੇ 37 ਮਹਿਲਾ ਮੁੱਕੇਬਾਜ਼ ਹਿੱਸਾ ਲੈਣਗੇ। ਇਸ 70 ਹਜ਼ਾਰ ਡਾਲਰ ਇਨਾਮੀ ਟੂਰਨਾਮੈਂਟ ਵਿੱਚ 16 ਦੇਸ਼ਾਂ ਦੇ ਲਗਪਗ 200 ਮੁੱਕੇਬਾਜ਼ ਹਿੱਸਾ ਲੈਣਗੇ। ਮੇਰੀਕੌਮ ਨੇ ਵਿਸ਼ਵ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦੇ ਸਿਲਸਿਲੇ ਵਿੱਚ ਬੀਤੇ ਮਹੀਨੇ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਹਿੱਸਾ ਨਹੀਂ ਲਿਆ ਸੀ। ਓਲੰਪਿਕ ਲਈ ਭਾਰ ਵਰਗਾਂ ਵਿੱਚ ਬਦਲਾਅ ਕਾਰਨ ਕੁੱਝ ਭਾਰਤੀ ਮੁੱਕੇਬਾਜ਼ਾਂ ਨੇ ਆਪਣੇ ਵਜ਼ਨ ਵਰਗ ਵੀ ਬਦਲ ਲਏ ਹਨ।


