- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਇੰਤਕਾਲ ਬਦਲੇ 10,000 ਰੁਪਏ ਵੱਢੀ ਲੈਂਦਾ ਪਟਵਾਰੀ ਵਿਜੀਲੈਂਸ ਵਲੋਂ ਕਾਬੂ
ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਲਾਚੋਵਾਲ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਪਟਵਾਰੀ ਕਰਮ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪਟਵਾਰੀ ਕਰਮ ਸਿੰਘ ਨੂੰ ਸ਼ਿਕਾਇਤਕਰਤਾ ਜਰਨੈਲ ਸਿੰਘ ਵਾਸੀ ਪਿੰਡ ਲਾਚੋਵਾਲ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜਮੀਨ ਦਾ ਇੰਤਕਾਲ ਉਸਦੇ ਅਤੇ ਉਸ ਦੇ ਭਰਾ ਦੇ ਨਾਂ ਹੇਠ ਕਰਨ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਵੱਢੀ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


