- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
‘ਇੱਕ ਦੇਸ਼ ਇੱਕ ਚੋਣ’ ਦਾ ਮਾਇਆਵਤੀ ਵਲੋਂ ਵਿਰੋਧ
ਨਵੀਂ ਦਿੱਲੀ – ਬਸਪਾ ਮੁਖੀ ਮਾਇਆਵਤੀ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਕਰਵਾਉਣ ਦੇ ਨਰਿੰਦਰ ਮੋਦੀ ਸਰਕਾਰ ਦੇ ਪ੍ਰਸਤਾਵ ਦਾ ਵਿਰੋਧ ਕਰਦੇ ਹੋਏ,”ਇੱਕ ਦੇਸ਼ ਇੱਕ ਚੋਣ” ਫਾਰਮੂਲੇ ਨੂੰ ਗਰੀਬੀ ਅਤੇ ਹੋਰ ਸਮੱਸਿਆਵਾਂ ਤੋਂ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਧੋਖਾ ਕਰਾਰ ਕੀਤਾ ਹੈ|ਮਾਇਆਵਤੀ ਨੇ ਟਵੀਟ ਕਰ ਕੇ ਕਿਹਾ, ”ਕਿਸੇ ਵੀ ਲੋਕਤੰਤਰਿਕ ਦੇਸ਼ ਵਿੱਚ ਚੋਣਾਂ ਕਦੀ ਕੋਈ ਸਮੱਸਿਆ ਨਹੀਂ ਹੋ ਸਕਦੀਆਂ ਹਨ ਅਤੇ ਨਾ ਹੀ ਚੋਣਾਂ ਨੂੰ ਕਦੀ ਧਨ ਦੇ ਖਰਚ ਬਰਬਾਦੀ ਨਾਲ ਤੁਲਨਾ ਉੱਚਿਤ ਹੈ| ਦੇਸ਼ ਵਿੱਚ ‘ਇੱਕ ਦੇਸ਼ ਇੱਕ ਚੋਣ’ ਦੀ ਗੱਲ ਅਸਲੀਅਤ ਵਿੱਚ ਗਰੀਬੀ, ਮਹਿੰਗਾਈ, ਬੇਰੋਜ਼ਗਾਰੀ, ਵੱਧਦੀ ਹਿੰਸਾ ਵਰਗੀਆਂ ਰਾਸ਼ਟਰੀ ਸਮੱਸਿਆਵਾਂ ਰਾਹੀਂ ਧਿਆਨ ਹਟਾਉਣ ਦਾ ਯਤਨ ਅਤੇ ਧੋਖਾ ਹੈ|”ਉਨ੍ਹਾਂ ਨੇ ਕਿਹਾ ਕਿ ਈ. ਵੀ. ਐਮ. ਨੂੰ ਵੀ ਚੋਣ ਪ੍ਰਕਿਰਿਆ ਲਈ ਨੁਕਸਾਨਦਾਇਕ ਦੱਸਦੇ ਹੋਏ ਕਿਹਾ ਹੈ ਕਿ ਬੈਲਟ ਪੇਪਰ ਦੇ ਬਜਾਏ ਈ. ਵੀ. ਐਮ. ਰਾਹੀਂ ਚੋਣਾਂ ਕਰਵਾਉਣ ਦੀ ਸਰਕਾਰ ਦੀ ਜਿੱਦ ਤੋਂ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਅਸਲੀ ਖਤਰਾ ਹੈ| ਬਸਪਾ ਮੁਖੀ ਨੇ ਕਿਹਾ, ”ਈ. ਵੀ. ਅੱਮ. ਪ੍ਰਤੀ ਜਨਤਾ ਦਾ ਵਿਸ਼ਵਾਸ ਘਟ ਗਿਆ ਹੈ, ਜੋ ਚਿੰਤਾਜਨਕ ਹੈ| ਅਜਿਹੇ ਵਿੱਚ ਇਸ ਖਤਰਨਾਕ ਘਟਨਾ ਤੇ ਵਿਚਾਰ ਕਰਨ ਲਈ ਜੇਕਰ ਅੱਜ ਦੀ ਬੈਠਕ ਬੁਲਾਈ ਗਈ ਹੁੰਦੀ ਤਾਂ ਮੈਂ ਜ਼ਰੂਰ ਹੀ ਉਸ ਵਿੱਚ ਸ਼ਾਮਲ ਹੁੰਦੀ|”


