- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉਨਾਵ ਮਾਮਲੇ ਵਿੱਚ ਸੀ. ਬੀ. ਆਈ ਵਲੋਂ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਸਮੇਤ 10 ਹੋਰ ਖਿਲਾਫ ਮਾਮਲਾ ਦਰਜ
ਨਵੀਂ ਦਿੱਲੀ – ਸੀ. ਬੀ. ਆਈ. ਨੇ ਉਨਾਵ ਜਬਰ ਜ਼ਨਾਹ ਵਿੱਚ ਪੀੜਤਾ ਦੇ ਸੜਕ ਹਾਦਸਾ ਮਾਮਲੇ ਸੰਬੰਧੀ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਅਤੇ 10 ਹੋਰਾਂ ਖਿਲਾਫ ਹੱਤਿਆ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ| ਅਧਿਕਾਰੀਆਂ ਨੇ ਅੱਜ ਦੱਸਿਆ ਹੈ ਕਿ ਸੀ. ਬੀ. ਆਈ. ਨੇ ਸਾਧਾਰਨ ਪ੍ਰਕਿਰਿਆ ਤਹਿਤ ਐਫ. ਆਈ. ਆਰ. ਦਰਜ ਕਰਦੇ ਹੋਏ ਉੱਤਰ ਪ੍ਰਦੇਸ਼ ਪੁਲੀਸ ਤੋਂ ਸੜਕ ਹਾਦਸਾ ਮਾਮਲੇ ਸੰਬੰਧੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ| ਅਧਿਕਾਰੀਆਂ ਨੇ ਦੱਸਿਆ ਹੈ ਕਿ ਏਜੰਸੀ ਨੇ ਆਪਣੇ ਅਧਿਕਾਰੀਆਂ ਨੂੰ ਵੀ ਅਲਰਟ ਕਰ ਦਿੱਤਾ ਹੈ, ਜੋ ਹਾਦਸੇ ਵਾਲੇ ਸਥਾਨ ਦਾ ਮੁਆਇਨਾ ਕਰ ਸਕਦੇ ਹਨ ਅਤੇ ਹਾਦਸਾ ਰਾਏਬਰੇਲੀ ਵਿੱਚ ਗੁਰੂਬਖਸ਼ਗੰਜ ਪੁਲੀਸ ਥਾਣਾ ਅਧਿਕਾਰੀਆਂ ਤੋਂ ਜਾਣਕਾਰੀ ਲੈ ਵੀ ਸਕਦੇ ਹਨ| ਕੇਂਦਰ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਸਿਫਾਰਿਸ਼ ਤੇ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਹੈ| ਪੀੜਤਾ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹਿਣ ਵਾਲੀ ਸੂਬਾ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ| ਜ਼ਿਕਰਯੋਗ ਹੈ ਕਿ ਉਨਾਵ ਜਬਰ ਜ਼ਨਾਹ ਵਿੱਚ ਪੀੜਤਾ ਦਾ ਪਰਿਵਾਰ ਜਿਸ ਕਾਰ ਵਿੱਚ ਜਾ ਰਿਹਾ ਸੀ, ਉਸ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ ਸੀ| ਇਹ ਹਾਦਸਾ ਰਾਏਬਰੇਲੀ ਵਿੱਚ ਵਾਪਰਿਆ ਸੀ, ਹਾਦਸੇ ਵਿੱਚ ਪੀੜਤਾ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ ਸੀ ਅਤੇ ਬਾਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ| ਉਤਰ ਪ੍ਰਦੇਸ਼ ਪੁਲੀਸ ਨੇ ਸੜਕ ਹਾਦਸੇ ਮਾਮਲੇ ਵਿੱਚ ਸੇਂਗਰ ਅਤੇ 9 ਹੋਰ ਵਿਅਕਤੀਆਂ ਖਿਲਾਫ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ|


