- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਉੱਤਰ-ਪੂਰਬੀ ਦਿੱਲੀ ਵਿੱਚ ਇਕ ਮਹੀਨੇ ਲਈ ਧਾਰਾ 144 ਲਾਗੂ, ਮ੍ਰਿਤਕਾਂ ਦੀ ਗਿਣਤੀ 7 ਹੋਈ
ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਸੀ. ਏ. ਏ. ਅਤੇ ਐਨ.ਆਰ.ਸੀ. ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਹੈ| ਗੋਕੁਲਪੁਰੀ ਵਿੱਚ ਹੋਏ ਹੰਗਾਮੇ ਵਿੱਚ ਪੁਲੀਸ ਕਰਮਚਾਰੀ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਹੈ, ਉੱਥੇ ਹੀ ਇਕ ਡੀ.ਸੀ.ਪੀ. ਸਮੇਤ ਕਈ ਪੁਲੀਸ ਕਰਮਚਾਰੀਆਂ ਦੀ ਜ਼ਖਮੀ ਹੋਣ ਦੀ ਖਬਰ ਹੈ| ਜਾਫਰਾਬਾਦ ਅਤੇ ਮੌਜਪੁਰ ਵਿੱਚ ਹਿੰਸਾ ਹੋਈ| ਉੱਥੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਸਮਰਥਨ ਵਾਲੇ ਲੋਕ ਆਹਮਣੇ-ਸਾਹਮਣੇ ਹੋ ਗਏ ਸਨ| ਚਾਂਦਬਾਗ ਅਤੇ ਭਜਨਪੁਰਾ ਵਿੱਚ ਸੀ.ਏ.ਏ. ਦੇ ਵਿਰੋਧੀਆਂ ਅਤੇ ਸਮਰਥਕਾਂ ਨੇ ਇਕ-ਦੂਜੇ ਤੇ ਪਥਰਾਅ ਕੀਤਾ ਅਤੇ ਇਸ ਦੌਰਾਨ ਕਈ ਮਕਾਨਾਂ, ਦੁਕਾਨਾਂ ਤੇ ਵਾਹਨਾਂ ਨੂੰ ਅੱਗ ਲੱਗਾ ਦਿੱਤੀ ਗਈ| ਫਿਲਹਾਲ ਨੀਮ ਫੌਜੀ ਫੋਰਸ ਅਤੇ ਪੁਲੀਸ ਦੀ ਗਿਣਤੀ ਨੂੰ ਇਲਾਕੇ ਵਿੱਚ ਵਧਾ ਦਿੱਤਾ ਗਿਆ ਹੈ| ਹਿੰਸਾ ਦੀ ਅੱਗ ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ| ਪੂਰੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ| ਇਸ ਦੇ ਨਾਲ ਹੀ ਇਲਾਕੇ ਦੇ ਸਾਰੇ ਸਕੂਲ ਬੰਦ ਹਨ|


