- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਂਜਲਾ ਮਰਕਲ ਦਾ ਭਾਰਤ ਦੌਰਾ ਅੱਜ ਤੋਂ
ਨਵੀਂ ਦਿੱਲੀ – ਜਰਮਨੀ ਦੀ ਚਾਂਸਲਰ ਏਂਜਲਾ ਮਰਕਲ ਆਪਣੇ ਦੋ ਦਿਨਾਂ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਮੁੱਦਿਆਂ ’ਤੇ ਚਰਚਾ ਕਰਨਗੇ। ਉਨ੍ਹਾਂ ਦਾ ਦੌਰਾ ਵੀਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਦੋਵਾਂ ਮੁਲਕਾਂ ਵਿਚਾਲੇ 20 ਸਮਝੌਤੇ ਸਹੀਬੰਦ ਹੋਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਵਪਾਰਕ ਵਫ਼ਦ ਤੋਂ ਇਲਾਵਾ ਮਰਕਲ ਭਾਰਤੀ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਇਸੇ ਦੌਰਾਨ ਭਾਰਤ ਵਿਚਲੇ ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ੍ਰੀ ਮੋਦੀ ਅਤੇ ਮਰਕਲ ਵਿਚਾਲੇ ‘‘ ਚੰਗੇ ਸਬੰਧ ਹਨ ਅਤੇ ਉਹ ਕਿਸੇ ਵੀ ਮੁੱਦੇ ’ਤੇ ਗੱਲਬਾਤ ਕਰ ਸਕਦੇ ਹਨ। ਮੈਂ ਪਹਿਲਾਂ ਇਹ ਨਹੀਂ ਦੱਸਣਾ ਚਾਹੁੰਦਾ ਕਿ ਦੋਵੇਂ ਆਗੂ ਕਿਸ ਵਿਸ਼ੇ ’ਤੇ ਗੱਲਬਾਤ ਕਰਨਗੇ।’’ ਲਿੰਡਨਰ ਨੇ ਕਿਹਾ ਕਿ ਕਸ਼ਮੀਰ ਬਾਰੇ ਜਰਮਨੀ ਦੀ ਸਥਿਤੀ ਯੂਰਪੀ ਯੂਨੀਅਨ ਨਾਲ ਮੇਲ ਖਾਂਦੀ ਹੈ, ਜਿਸ ਨੇ ਭਾਰਤ ਅਤੇ ਪਾਕਿਸਤਾਨ ਨੂੰ ਗੱਲਬਾਤ ਰਾਹੀਂ ਕਸ਼ਮੀਰ ਮਸਲੇ ਨੂੰ ਹੱਲ ਕਰਨ ਲਈ ਕਿਹਾ ਹੈ। ਸੂਤਰਾਂ ਨੇ ਦੱਸਿਆ ਕਿ ਮਰਕਲ ਮੋਦੀ ਨਾਲ ਦੁਵੱਲੇ ਮੁੱਦਿਆਂ ‘ਤੇ ਗੱਲਬਾਤ ਕਰਨਗੇ ਅਤੇ ਦੋਵਾਂ ਦੇਸ਼ਾਂ ਵਿਚਾਲੇ ਲਗਪਗ 20 ਸਮਝੌਤਿਆਂ ’ਤੇ ਦਸਤਖਤ ਹੋਣ ਦੀ ਸੰਭਾਵਨਾ ਹੈ।


