- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਏਜੰਸੀਆਂ ਨੇ ਅਭਿਨੰਦਨ ਤੋਂ ਲਈ ਘਟਨਾਕ੍ਰਮ ਦੀ ਜਾਣਕਾਰੀ
ਨਵੀਂ ਦਿੱਲੀ – ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਤੋਂ ਐਤਵਾਰ ਨੂੰ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨ ’ਚ ਵਾਪਰੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਥੇ ਫ਼ੌਜੀ ਹਸਪਤਾਲ ’ਚ ਉਸ ਦਾ ਲਗਾਤਾਰ ਦੂਜੇ ਦਿਨ ਮੈਡੀਕਲ ਚੈੱਕਅਪ ਹੋਇਆ। ਵਰਤਮਾਨ ਨਾਲ ਭਾਰਤੀ ਹਵਾਈ ਸੈਨਾ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਮੁਲਾਕਾਤ ਕੀਤੀ ਹੈ। ਅਧਿਕਾਰੀਆਂ ਮੁਤਾਬਕ ਵਿੰਗ ਕਮਾਂਡਰ ਤੋਂ ਸੁਰੱਖਿਆ ਏਜੰਸੀਆਂ ਅਜੇ ਦੋ ਕੁ ਦਿਨਾਂ ਤਕ ਹੋਰ ਜਾਣਕਾਰੀ ਹਾਸਲ ਕਰਨਗੀਆਂ। ਵਰਤਮਾਨ ਦੇ ਕਈ ਮੈਡੀਕਲ ਟੈਸਟ ਵੀ ਕੀਤੇ ਗਏ ਹਨ ਤਾਂ ਜੋ ਉਸ ਨੂੰ ਸਹਿਜ ਕੀਤਾ ਜਾ ਸਕੇ। ਫ਼ੌਜੀ ਅਧਿਕਾਰੀਆਂ ਨੇ ਕਿਹਾ,‘‘ਉਸ ਨੂੰ ਮੁੜ ਜਹਾਜ਼ ਉਡਾਉਣ ਦੇ ਕਾਬਿਲ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।’’ ਅਭਿਨੰਦਨ ਨੇ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨੂੰ ਸੁਨੇਹਾ ਦੇ ਦਿੱਤਾ ਹੈ ਕਿ ਉਹ ਜਿੰਨੀ ਛੇਤੀ ਹੋ ਸਕੇ ਜਹਾਜ਼ ਉਡਾਉਣਾ ਚਾਹੁੰਦਾ ਹੈ। ਉਸ ਨੇ ਆਪਣੀ ਤਾਂਘ ਇਲਾਜ ਕਰ ਰਹੇ ਡਾਕਟਰਾਂ ਨੂੰ ਵੀ ਦੱਸੀ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਪਾਕਿਸਤਾਨ ’ਚ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤੇ ਜਾਣ ਦੇ ਬਾਵਜੂਦ ਉਸ ਦੇ ਹੌਸਲੇ ਬੁਲੰਦ ਹਨ। ਸ਼ਨਿਚਰਵਾਰ ਨੂੰ ਉਸ ਨਾਲ ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਅਤੇ ਏਅਰ ਚੀਫ਼ ਮਾਰਸ਼ਲ ਬੀ ਐਸ ਧਨੋਆ ਨੇ ਵੱਖੋ ਵੱਖਰੇ ਤੌਰ ’ਤੇ ਮੁਲਾਕਾਤ ਕੀਤੀ ਸੀ। ਰੱਖਿਆ ਮੰਤਰੀ ਨੇ ਉਸ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਰਾਸ਼ਟਰ ਵੱਲੋਂ ਉਸ ਨੂੰ ਸਲਾਮ ਕੀਤਾ ਸੀ।


