- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਮ.ਜੇ. ਅਕਬਰ ਵੱਲੋਂ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਪੱਤਰਕਾਰ ’ਤੇ ਮਾਣਹਾਨੀ ਦਾ ਮੁਕੱਦਮਾ
ਨਵੀਂ ਦਿਲੀ – ਕੇਂਦਰੀ ਵਿਦੇਸ਼ ਰਾਜ ਮੰਤਰੀ ਐਮਜੇ ਅਕਬਰ ਨੇ ਪਟਿਆਲਾ ਹਾਊਸ ਕੋਰਟ, ਦਿਲੀ ਵਿਚ ਪਤਰਕਾਰ ਪ੍ਰਿਆ ਰਮਾਨੀ ਵਿਰੁਧ ਅਪਰਾਧਕ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਹੈ। ਐਮਜੇ ਅਕਬਰ ਦੀ ਤਰਫੋਂ ਪਾਈ ਗਈ ਪਟੀਸ਼ਨ ਵਿਚ ਕਿਹਾ ਹੈ ਕਿ ਜਿਸ ਤਰ੍ਹਾਂ ਪ੍ਰਿਆ ਨੇ ਵਿਦੇਸ਼ ਰਾਜ ਮੰਤਰੀ ਖਿਲਾਫ ਇਲਜ਼ਾਮ ਲਾਏ ਹਨ, ਉਸ ਨਾਲ ਉਨ੍ਹਾਂ ਦੀ ਮਾਣਹਾਨੀ ਹੋਈ ਹੈ। ਪਟਿਆਲਾ ਹਾਊਸ ਕੋਰਟ ਵਿਚ ਦਿਤੀ ਪਟੀਸ਼ਨ ਵਿਚ ਕਿਹਾ ਹੈ ਕਿ ਐਮਜੇ ਅਕਬਕ ਕਈ ਵਿਸ਼ੇਸ਼ ਅਹੁਦਿਆਂ ਤੇ ਰਹਿ ਚੁਕੇ ਸਨ। ਪ੍ਰਿਆ ਵਲੋਂ ਉਨ੍ਹਾਂ ‘ਤੇ ਲਾਏ ਇਲਜਾਮ ਬੇਬੁਨਿਆਦ ਤੇ ਮਨਘੜਤ ਹਨ। ਇਸ ਕਰਕੇ ਐਮ ਜੇ ਅਕਬਰ ਦੀ ਮਾਣਹਾਨੀ ਹੋਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਘਟਨਾ 20 ਸਾਲ ਪਹਿਲਾਂ ਦੀ ਹੈ, ਜਦਕਿ ਉਸ ਦੇ ਬਾਅਦ ਵਿਚ ਪ੍ਰਿਆ ਨੇ ਖ਼ੁਦ ਕਿਹਾ ਹੈ ਕਿ ਐਮਜੇ ਅਕਬਰ ਨੇ ਕੁਝ ਵੀ ਗ਼ਲਤ ਨਹੀਂ ਕੀਤਾ। ਅਗਲੇ ਕੁਝ ਦਿਨਾਂ ਵਿਚ ਦਿਲੀ ਪਟਿਆਲਾ ਹਾਊਸ ਕੋਰਟ ਵਿਚ ਅਕਬਰ ਦੀ ਪਟੀਸ਼ਨ ‘ਤੇ ਸੁਣਵਾਈ ਹੋ ਸਕਦੀ ਹੈ।


