- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਮ.ਡੀ.ਐਚ. ਮਸਾਲਾ ਬ੍ਰਾਂਡ ਦੇ ਮਾਲਕ ਧਰਮਪਾਲ ਗੁਲਾਟੀ ਦਾ ਦਿਹਾਂਤ
ਮੁੰਬਈ – ਮਸਾਲਾ ਬ੍ਰਾਂਡ ਐਮ.ਡੀ.ਐਚ. ਦੇ ਮਾਲਕ ਮਹਾਸ਼ਾ ਧਰਮਪਾਲ ਗੁਲਾਟੀ ਦਾ ਅੱਜ ਤੜਕੇ ਦਿਹਾਂਤ ਹੋ ਗਿਆ ਹੈ| ਉਹ 98 ਸਾਲ ਦੇ ਸਨ| ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਲਾਟੀ ਦਾ ਪਿਛਲੇ ਤਿੰਨ ਹਫਤਿਆਂ ਤੋਂ ਦਿੱਲੀ ਦੇ ਇਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ| ਅੱਜ ਸਵੇਰੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ 5:30 ਉਨ੍ਹਾਂ ਨੇ ਆਖਰੀ ਸਾਹ ਲਿਆ| ਜਿਕਰਯੋਗ ਹੈ ਕਿ ਧਰਮਪਾਲ ਗੁਲਾਟੀ ਦਾ ਜਨਮ ਸਾਲ 1923 ਵਿੱਚ ਪਾਕਿਸਤਾਨ ਦੇ ਸਿਆਲਕੋਟ ਵਿੱਚ ਹੋਇਆ ਸੀ ਪਰ ਸਾਲ 1947 ਵਿੱਚ ਦੇਸ਼ ਦੀ ਵੰਡ ਤੋਂ ਬਾਅਦ ਉਨ੍ਹਾਂ ਦੇ ਪਿਤਾ ਮਹਾਸ਼ਾ ਚੁੰਨੀ ਲਾਲ ਗੁਲਾਟੀ ਦਿੱਲੀ ਚਲੇ ਗਏ ਅਤੇ ਇਥੇ ਹੀ ਰਹਿਣ ਲੱਗ ਗਏ| ਦਿੱਲੀ ਵਿੱਚ ਉਨ੍ਹਾਂ ਨੇ ਕਿਰਾਇਆ ਲੈ ਕੇ ਟਾਂਗਾ ਚਲਾਉਣ ਦਾ ਕੰਮ ਕੀਤਾ ਅਤੇ ਹੌਲੀ-ਹੌਲੀ ਮਸਾਲਿਆਂ ਦੇ ਕਾਰੋਬਾਰ ਵਿੱਚ ਆ ਗਏ|


