- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਐਸ.ਏ.ਐਸ. ਨਗਰ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ
ਮੁੱਖ ਮੰਤਰੀ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ
ਚੰਡੀਗੜ – ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਐਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਸਮਾਰੋਹ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ, 2019 ਨੂੰ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਸ੍ਰੀ ਰਾਣਾ ਕੇ.ਪੀ.ਸਿੰਘ ਹੁਸ਼ਿਆਰਪੁਰ ਤੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਮਾਨਸਾ ਵਿਖੇ ਜ਼ਿਲਾ ਪੱਧਰੀ ਸਮਾਗਮਾਂ ਵਿੱਚ ਕੌਮੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਵੱਖ-ਵੱਖ ਜ਼ਿਲਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜਲੰਧਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ, ਜੰਗਲਾਤ, ਜੰਗਲੀ ਜੀਵ ਤੇ ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਫਰੀਦਕੋਟ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਫਿਰੋਜ਼ਪੁਰ, ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਫਤਹਿਗੜ ਸਾਹਿਬ, ਸਮਾਜਿਕ ਸੁਰੱਖਿਆ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਕਪੂਰਥਲਾ, ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਰੂਪਨਗਰ, ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਲੁਧਿਆਣਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੋਗਾ, ਸਹਿਕਾਰਤਾ ਤੇ ਜੇਲ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਐਸ.ਬੀ.ਐਸ.ਨਗਰ, ਬਿਜਲੀ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਤਰਨ ਤਾਰਨ, ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਗੁਰਦਾਸਪੁਰ, ਪਸ਼ੂ ਪਾਲਣ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਸੰਗਰੂਰ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣਗੇ।


