- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਤਾਰਪੁਰ ਸਾਹਿਬ ਜਾਣ ਦੀ ਸਿੱਖਾਂ ਦੀ ਮੁਰਾਦ ਹੋਈ ਪੂਰੀ : ਕਮਲਨਾਥ
ਭੋਪਾਲ – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਦੀ ਮੁਰਾਦ ਕਰਤਾਰਪੁਰ ਸਾਹਿਬ ਲਾਂਘੇ ਦੇ ਰੂਪ ਵਿਚ ਅੱਜ ਪੂਰੀ ਹੋ ਗਈ| ਕਮਲਨਾਥ ਨੇ ਟਵੀਟ ਕਰ ਕੇ ਕਿਹਾ, ”ਅੱਜ ਸਾਡੇ ਸਾਰਿਆਂ ਲਈ ਖੁਸ਼ੀ ਦਾ ਪਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਤੇ ਸਿੱਖ ਭਾਈਚਾਰੇ ਦੀ ਮੁਰਾਦ ਅੱਜ ਕਰਤਾਰਪੁਰ ਸਾਹਿਬ ਲਾਂਘੇ ਦੇ ਰੂਪ ਵਿਚ ਅੱਜ ਪੂਰੀ ਹੋਈ ਹੈ|”ਇਸ ਲਾਂਘੇ ਦੇ ਉਦਘਾਟਨ ਨਾਲ ਹੀ ਪੰਜਾਬ ਦੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਸਥਿਤ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਸਿੱਧੇ ਜੁੜ ਗਿਆ ਹੈ| ਸ਼ਰਧਾਲੂ ਬਾਬੇ ਨਾਨਕ ਦੀਆਂ ਯਾਦਾਂ ਨਾਲ ਜੁੜੇ ਇਸ ਪਵਿੱਤਰ ਲਾਂਘੇ ਰਾਹੀਂ ਦਰਸ਼ਨ ਦੀਦਾਰ ਕਰ ਸਕਣਗੇ| ਕਮਲਨਾਥ ਨੇ ਲਿਖਿਆ ਹੈ ਕਿ ਇਸ ਲਈ ਦੇਸ਼ ਅਤੇ ਪ੍ਰਦੇਸ਼ ਦੇ ਸਿੱਖ ਭਾਈਚਾਰੇ ਵਲੋਂ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਧੰਨਵਾਦ ਦਿੰਦਿਆਂ ਹੋਏ ਇਸ ਲਾਂਘੇ ਦੇ ਨਿਰਮਾਣ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ


