- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਨਾਟਕ ਵਿਧਾਨ ਸਭਾ ਦੇ ਸਪੀਕਰ ਵੱਲੋਂ 14 ਬਾਗੀ ਵਿਧਾਇਕ 2023 ਤੱਕ ਅਯੋਗ ਕਰਾਰ
ਵਿਧਾਨ ਸਭਾ ‘ਚ ਹੁਣ ਸੀਟਾਂ ਦੀ ਗਿਣਤੀ 207 ‘ਤੇ ਸੁੰਗੜੀ
ਬੰਗਲੁਰੂ – ਕਰਨਾਟਕ ਦਾ ਸਿਆਸੀ ਨਾਟਕ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਐਤਵਾਰ ਨੂੰ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਸ੍ਰੀ ਆਰ. ਰਮੇਸ਼ ਕੁਮਾਰ ਨੇ 14 ਬਾਗੀ ਵਿਧਾਇਕਾਂ ਨੂੰ ਸਾਲ 2023 ਤੱਕ ਅਯੋਗ ਕਰਾਰ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸਪੀਕਰ ਨੇ ਤਿੰਨ ਵਿਧਾਇਕਾਂ ਨੂੰ ਅਯੋਗ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਕੁੱਲ ਅਯੋਗ ਵਿਧਾਇਕਾਂ ਦੀ ਗਿਣਤੀ 17 ਹੋ ਗਈ ਹੈ। ਸਪੀਕਰ ਦੇ ਇਸ ਫੈਸਲੇ ਮਗਰੋਂ ਇਹ ਵਿਧਾਇਕ 15ਵੀਂ ਵਿਧਾਨ ਸਭਾ ਦਾ ਕਾਰਜਕਾਲ ਪੂਰਾ ਹੋਣ ਤਕ ਨਾ ਚੋਣ ਲੜ ਸਕਣਗੇ ਤੇ ਨਾ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਸਕਣਗੇ।ਸਪੀਕਰ ਵੱਲੋਂ ਅਯੋਗ ਕਰਾਰ ਦਿੱਤੇ ਵਿਧਾਇਕਾਂ ਵਿੱਚ 13 ਕਾਂਗਰਸ, ਤਿੰਨ ਜੇਡੀਐਸ ਤੇ ਇੱਕ ਆਜ਼ਾਦ ਵਿਧਾਇਕ ਸ਼ਾਮਲ ਹੈ। ਸੂਬਾ ਵਿੱਚ ਐਚ.ਡੀ. ਕੁਮਾਰਸਵਾਮੀ ਦੀ ਸਰਕਾਰ ਡਿੱਗਣ ਮਗਰੋਂ ਭਾਜਪਾ ਨੇਤਾ ਬੀਐਸ ਯੇਦਯੁਰੱਪਾ ਨੇ ਮੁੱਖ ਮੰਤਰੀ ਵਜੋਂ ਹਲਫ ਲੈ ਲਿਆ ਹੈ। ਹੁਣ ਉਨ੍ਹਾਂ ਨੂੰ ਸੋਮਵਾਰ ਨੂੰ ਬਹੁਮਤ ਸਾਬਤ ਕਰਨਾ ਹੋਵੇਗਾ।ਕਰਨਾਟਕ ਦੀ ਵਿਧਾਨਸਭਾ ਦੀਆਂ 224 ਸੀਟਾਂ ਹਨ ਤੇ 17 ਵਿਧਾਇਕਾਂ ਦੇ ਅਯੋਗ ਹੋਣ ਕਾਰਨ ਹੁਣ ਵਿਧਾਨ ਸਭਾ ਸੀਟਾਂ ਦੀ ਗਿਣਤੀ 207 ਰਹਿ ਗਈ ਹੈ। ਹੁਣ ਬਹੁਮਤ ਸਾਬਤ ਕਰਨ ਦਾ ਅੰਕੜਾ 104 ਹੋਵੇਗਾ।


