- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਨੀਸ਼ਾ ਗੁਲਾਟੀ ਕਰਨਗੇ 15 ਫ਼ਰਵਰੀ ਨੂੰ ਮੁਲਾਕਾਤ
ਚੰਡੀਗੜ੍ਹ – ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ 15 ਫ਼ਰਵਰੀ,2021 ਨੂੰ ਦੁਪਹਿਰ 12 ਵਜੇ ਮੁਲਾਕਾਤ ਕਰਨਗੇ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਇਹ ਮਾਮਲਾ ਆਪਣੀ ਹਰਿਆਣਾ ਰਾਜ ਦੀ ਹਮਰੁਤਬਾ ਕੋਲ ਚੁੱਕਿਆ ਸੀ ਅਤੇ ਉਹਨਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਹਰਿਆਣਾ ਰਾਜ ਮਹਿਲਾ ਕਮਿਸ਼ਨ ਵੱਲੋਂ ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਸੇਲਵਾਰਾਜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਗਈ ਕਿ ਹਰਿਆਣਾ ਰਾਜ ਮਹਿਲਾ ਕਮਿਸ਼ਨ ਐਕਟ ਦੀ ਧਾਰਾ 3 (10), (1)(ਐਫ)(ਕੇ) ਅਨੁਸਾਰ ਪੰਜਾਬ ਰਾਜ ਦੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਗਿਆਦੜ ਦੀ ਵਸਨੀਕ ਨੌਦੀਪ ਕੌਰ ਨੂੰ ਕਾਨੂੰਨੀ ਸਹਾਇਤਾ ਦਿਵਾਉਣੀ ਯਕੀਨੀ ਬਣਾਉਣ ਦੇ ਨਾਲ ਹਵਾਲਾਤੀ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਹਰਿਆਣਾ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਨੌਦੀਪ ਕੌਰ ਨਾਲ ਹੋਣ ਵਾਲੀ ਮੁਲਾਕਾਤ ਲਈ ਡਾਇਰੈਕਟਰ ਜਨਰਲ ਜੇਲ੍ਹ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕਰਦਿਆਂ ਐਕਸ਼ਨ ਟੈਕਨ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।


