- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਰੋੜਾਂ ਦੀ ਹੈਰੋਇਨ ਅਤੇ 30 ਹਜ਼ਾਰ ਦੀ ਡਰੱਗ ਮਨੀ ਸਮੇਤ 2 ਤਸਕਰ ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਫਿਰੋਜ਼ਪੁਰ ਮਿਲਟਰੀ ਕੈਂਪ ਦੇ ਪਿੱਛੇ ਗੁਪਤ ਸੁਚਨਾ ਦੇ ਅਧਾਰ ਤੇ ਛਾਪੇਮਾਰੀ ਕਰਕੇ ਮੋਟਰਸਾਈਕਲ ਸਵਾਰ 2 ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਅਤੇ 30 ਹਜਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ ਜਦ ਕਿ ਇਕ ਤਸਕਰ ਭੱਜਣ ਚ ਕਾਮਯਾਬ ਹੋ ਗਿਆ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਆਈ ਗੁਰਚਰਨ ਸਿੰਘ ਨੇ ਜਦੋਂ ਨਸ਼ਾ ਤਸਕਰਾਂ ਦੀ ਤਲਾਸ਼ ਵਿਚ ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ਸਾਹਮਣੇ ਨਾਕੇਬੰਦੀ ਕੀਤੀ ਹੋਈ ਸੀ ਤਾਂ ਉਹਨਾਂ ਨੂੰ ਗੁਪਤ ਸੁਚਨਾ ਮਿਲੀ ਕਿ ਮੋਟਰਸਾਈਕਲ ਸਵਾਰ 3 ਨਸ਼ਾ ਤਸਕਰ ਭਾਰੀ ਮਾਤਰਾ ਵਿਚ ਨਸ਼ਾ ਲੈ ਕੇ ਸਪਲਾਈ ਕਰਨ ਲਈ ਫਿਰੋਜ਼ਪੁਰ ਮਿਲਟਰੀ ਕੈਂਪ ਦੇ ਪਿੱਛੇ ਰੋਡ ਤੇ ਖੜੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਓਥੇ ਛਾਪੇਮਾਰੀ ਕਰਕੇ ਮੋਟਰਸਾਈਕਲ ਸਵਾਰ 2 ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਤੇ 30 ਹਜਾਰ ਦੀ ਡਰੱਗ ਮਨੀ ਸਮੇਤ ਕਾਬੂ ਕਰ ਲਿਆ ਜਦ ਕਿ ਇਕ ਤਸਕਰ ਭੱਜਣ ਚ ਕਾਮਯਾਬ ਹੋ ਗਿਆ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਫਿਰੋਜ਼ਪੁਰ ਨਿਵਾਸੀ ਜਗਨ ਉਰਫ ਜੱਗਾ ਫਿਰੋਜ਼ਪੁਰ ਦੇ ਭਾਰਤ ਨਗਰ ਨਿਵਾਸੀ ਨਵਰੰਗ ਉਰਫ ਨੰਨੂ ਵਜੋਂ ਹੋਈ ਜਦ ਕਿ ਇਹਨਾਂ ਦਾ ਤੀਜਾ ਸਾਥੀ ਰੋਹਿਤ ਭੱਜਣ ਚ ਕਾਮਯਾਬ ਹੋ ਗਿਆ ਪੁਲਸ ਨੇ ਦੋਸ਼ੀਆਂ ਨੂੰ ਕੋਰਟ ਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀਆਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ


