- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਂਗਰਸ ਪਾਰਟੀ ਨੂੰ ਨੌਜਵਾਨ ਨੇਤਾ ਦੀ ਲੋੜ : ਕੈਪਟਨ
ਰਾਹੁਲ ਗਾਂਧੀ ਦਾ ਪ੍ਰਧਾਨਗੀ ਛੱਡਣਾ ਮੰਗਭਾਗਾ ਫ਼ੈਸਲਾ
ਚੰਡੀਗੜ੍ਹ – ਰਾਹੁਲ ਗਾਂਧੀ ਵੱਲੋਂ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਉਨ੍ਹਾਂ (ਰਾਹੁਲ) ਨੇ ਜਿਹੜਾ ਫ਼ੈਸਲਾ ਕੀਤਾ ਹੈ, ਉਹ ਮੰਦਭਾਗਾ ਹੈ ਪਰ ਇਸ ਸੱਚ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ ਕਿ ਇਸ ਸਮੇਂ ਪਾਰਟੀ ਨੂੰ ਇੱਕ ਨੌਜਵਾਨ ਨੇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨੇਤਾ ਜਿਹੜਾ ਕਿ ਆਪਣੇ ਹੁਨਰ, ਕੌਸ਼ਲ ਤੇ ਜਜ਼ਬੇ ਨਾਲ ਪਾਰਟੀ ‘ਚ ਨਵੀਂ ਜਾਨ ਪਾ ਸਕੇ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ‘ਚ ਕੰਮ ਕਰ ਸਕੇ। ਇਸ ਸਬੰਧੀ ਕੈਪਟਨ ਨੇ ਕਾਂਗਰਸ ਵਰਕਿੰਗ ਕਮੇਟੀ ਕੋਲ ਅਪੀਲ ਕੀਤੀ ਹੈ ਕਿ ਨੌਜਵਾਨ ਨੇਤਾ ਨੂੰ ਹੀ ਪਾਰਟੀ ਦੀ ਵਾਗਡੋਰ ਸੌਂਪਣ ਬਾਰੇ ਵਿਚਾਰ ਕੀਤੀ ਜਾਵੇ ਤਾਂ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਪਾਰਟੀ ਨੂੰ ਪ੍ਰਸਿੱਧ ਬਣਾ ਸਕੇ।


