- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਾਰ ਹਾਦਸੇ ਵਿੱਚ ਕੌਮੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
ਨਵੀਂ ਦਿੱਲੀ – ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ ਵਿੱਚ ਇਕ ਦਰਦਨਾਕ ਹਾਦਸਾ ਹੋ ਗਿਆ| ਇੱਥੇ ਇਕ ਕਾਰ ਹਾਦਸੇ ਵਿੱਚ ਰਾਸ਼ਟਰੀ ਪੱਧਰ (ਨੈਸ਼ਨਲ ਲੇਵਲ) ਦੇ ਚਾਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਜ਼ਖਮੀਆਂ ਵਿੱਚ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ|ਸੂਤਰਾਂ ਅਨੁਸਾਰ ਹਾਦਸੇ ਦੇ ਸਮੇਂ ਕਾਰ ਵਿੱਚ ਸਵਾਰ ਸਾਰੇ 7 ਖਿਡਾਰੀ ਮੱਧ ਪ੍ਰਦੇਸ਼ ਹਾਕੀ ਅਕੈਡਮੀ ਨਾਲ ਸੰਬੰਧਤ ਸਨ| ਉਹ ਸਾਰੇ ਧਿਆਨਚੰਦ ਹਾਕੀ ਟੂਰਨਾਮੈਂਟ ਖੇਡਣ ਹੋਸ਼ੰਗਾਬਾਦ ਆਏ ਸਨ| ਪੁਲਸ ਨੇ ਦੱਸਿਆ ਕਿ ਇਟਾਰਸੀ ਵਲੋਂ ਜਾਂਦੇ ਸਮੇਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਵਿੱਚ ਚਾਰ ਖਿਡਾਰੀਆਂ ਦੀ ਮੌਤ ਹੋ ਗਈ| ਕਾਰ ਵਿੱਚ ਕੁੱਲ 7 ਖਿਡਾਰੀ ਸਵਾਰ ਸਨ| ਤਿੰਨ ਖਿਡਾਰੀਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|ਜ਼ਖਮੀ ਖਿਡਾਰੀਆਂ ਵਿੱਚ ਇਕ ਦੀ ਹਾਲਤ ਨਾਜ਼ੁਕ ਹੈ| ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਦੱਸਿਆ ਜਾ ਰਿਹਾ ਹੈ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਆਏ ਕੁਝ ਖਿਡਾਰੀਆਂ ਦੇ ਰੁਕਣ ਦੀ ਵਿਵਸਥਾ ਇਟਾਰਸੀ ਵਿੱਚ ਕੀਤੀ ਗਈ ਸੀ| ਇਹ ਖਿਡਾਰੀ ਉੱਥੇ ਹੀ ਜਾ ਰਹੇ ਸਨ ਕਿ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ| ਹੋਸ਼ੰਗਾਬਾਦ ਡੀ.ਐਮ. ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ|


