- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕਿਸੇ ਵੀ ਸਮੇਂ ਅਤੇ ਕਿਤੇ ਵੀ ਨਹੀਂ ਦਿੱਤਾ ਜਾ ਸਕਦਾ ਧਰਨਾ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ਹੀਨ ਬਾਗ਼ ਮਾਮਲੇ ਵਿੱਚ ਦਾਇਰ ਕੀਤੀ ਰਿਵਿਊ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਧਰਨਾ ਕੀਤੇ ਵੀ ਕਿਸੇ ਵੀ ਸਮੇਂ ਨਹੀਂ ਦਿੱਤਾ ਜਾ ਸਕਦਾ। ਪਿਛਲੇ ਸਾਲ ਆਪਣੇ ਦਿੱਤੇ ਫੈਸਲੇ ਤੇ ਕਾਇਮ ਰਹਿੰਦੇ ਹੋਏ ਅਦਾਲਤ ਨੇ ਕਿਹਾ ਲੋਕ ਆਪਣੀ ਮਰਜ਼ੀ ਨਾਲ ਅਤੇ ਕਿਸੇ ਵੀ ਥਾਂ ਧਰਨਾ ਪ੍ਰਦਰਸ਼ਨ ਨਹੀਂ ਕਰ ਸਕਦੇ। ਅਦਾਲਤ ਨੇ ਕਿਹਾ ਵਿਰੋਧ ਜ਼ਾਹਿਰ ਕਰਨ ਲਈ ਧਰਨਾ ਪ੍ਰਦਰਸ਼ਨ ਲੋਕਤੰਤਰ ਦਾ ਹਿੱਸਾ ਹੈ, ਪਰ ਉਸਦੀ ਵੀ ਇੱਕ ਹੱਦ ਹੈ।ਜਿਕਰਯੋਗ ਹੈ ਕਿ ਪਿਛਲੇ ਸਾਲ ਸੁਪਰੀਮ ਕੋਰਟ ਨੇ ਕਿਹਾ ਸੀ ਕੀ ਧਰਨਾ ਪ੍ਰਦਰਸ਼ਨ ਦੇ ਲਈ ਥਾਂ ਤੈਅ ਹੋਣਾ ਚਾਹੀਦਾ ਹੈ। ਜੇ ਕੋਈ ਵਿਅਕਤੀ ਜਾਂ ਸਮੂਹ ਤੈਅ ਜਗ੍ਹਾ ਤੋਂ ਬਾਹਰ ਧਰਨਾ ਦਿੰਦਾ ਹੈ ਤਾਂ ਪੁਲੀਸ ਕੋਲ ਉਨ੍ਹਾਂ ਨੂੰ ਹਟਾਉਣ ਦਾ ਪੂਰਾ ਅਧਿਕਾਰ ਹੈ। ਧਰਨੇ ਦਾ ਆਮ ਲੋਕਾਂ ਦੀ ਜ਼ਿੰਦਗੀ ਤੇ ਅਸਰ ਨਹੀਂ ਹੋਣਾ ਚਾਹੀਦਾ। ਧਰਨੇ ਲਈ ਜਨਤਕ ਥਾਂ ਤੇ ਕਬਜ਼ਾ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਸ਼ਹੀਨ ਬਾਗ਼ ਵਿੱਚ ਚੱਲ ਰਹੇ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪ੍ਰਦਰਸ਼ਨ ਨੂੰ ਗੈਰ ਕਾਨੂੰਨੀ ਦੱਸਿਆ ਸੀ।ਸੀਏਏ ਵਿਰੁਧ ਪ੍ਰਦਰਸ਼ਨ ਕਰਨ ਵਾਲੀਆਂ ਸ਼ਾਹੀਨ ਬਾਗ ਦੀਆਂ ਔਰਤਾਂ ਨੇ ਸੁਪਰੀਮ ਕੋਰਟ ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਇਨ੍ਹਾਂ ਔਰਤਾਂ ਦੀ ਮੰਗ ਸੀ ਕਿ ਸੁਪਰੀਮ ਕੋਰਟ ਨੂੰ ਅੰਦੋਲਨ ਦੇ ਸੰਬੰਧ ਵਿੱਚ ਅਕਤੂਬਰ 2020 ਵਿੱਚ ਮੁੜ ਸੁਣਵਾਈ ਕਰਨ ਦਾ ਹੁਕਮ ਦਿੱਤਾ ਜਾਵੇ। ਇਹ ਸੁਣਵਾਈ ਕਿਸਾਨੀ ਲਹਿਰ ਲਈ ਦਾਇਰ ਪਟੀਸ਼ਨਾਂ ਦੇ ਨਾਲ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਸ ਸਮੀਖਿਆ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਤਿੰਨ ਜੱਜਾਂ ਐਸ ਕੇ ਕੌਲ, ਅਨਿਰੁੱਧ ਬੋਸ ਅਤੇ ਕ੍ਰਿਸ਼ਨਾ ਮੁਰਾਰੀ ਦੇ ਬੈਂਚ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ।


