- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੇਜਰੀਵਾਲ ਕਿਸੇ ਦਾ ਸਨਮਾਨ ਨਹੀਂ ਕਰਦੇ: ਸਪਨਾ
ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਵਿੱਚ ਬੀਤੇ ਦਿਨ ਸ਼ਾਮਲ ਹੁੰਦੇ ਹੀ ਹਰਿਆਣਵੀਂ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਨੇ ਅੱਜ ਆਪਣੀ ਪਹਿਲੀ ਸਿਆਸੀ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਇਆ। ਪਾਰਟੀ ਦਫ਼ਤਰ ਵਿੱਚ ਸਪਨਾ ਚੌਧਰੀ ਨੇ ਕਿਹਾ ਕਿ ਕੇਜਰੀਵਾਲ ਕਿਸੇ ਦਾ ਸਨਮਾਨ ਨਹੀਂ ਕਰਦੇ ਤੇ ਉਹ ਜਨਤਾ ਦੇ ਹਿੱਤ ਵਿੱਚ ਕੀ ਕੰਮ ਕਰਨਗੇ, ਹਰ ਵਿਅਕਤੀ ਦਾ ਆਤਮ ਸਨਮਾਨ ਹੈ ਤੇ ਉਸ ਨੂੰ ਅਪਮਾਨਤ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਾਸੀਆਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਸਨ ਪਰ ਕੇਜਰੀਵਾਲ ਨੇ ਆਮ ਜਨਤਾ ਲਈ ਕੋਈ ਕੰਮ ਨਹੀਂ ਕੀਤਾ। ਸਪਨਾ ਨੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਭਾਜਪਾ ਵਿੱਚ ਸ਼ਾਮਲ ਹੋਈ ਹੈ ਤੇ ਪਾਰਟੀ ਜੋ ਵੀ ਹੁਕਮ ਦੇਵੇਗੀ ਉਹ ਸਨਮਾਨ ਸਹਿਤ ਪਾਲਣ ਕਰੇਗੀ।


