- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਨੇਡੀਅਨ ਇੰਟੈਲੀਜੈਂਸ ਨੇ ਸੁਣੀ ਹੈ ਖਸ਼ੋਗੀ ਕਤਲ ਦੀ ਰਿਕਾਰਡਿੰਗ: ਟਰੂਡੋ
ਪੈਰਿਸ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਜਿਹੇ ਪਹਿਲੇ ਪੱਛਮੀ ਲੀਡਰ ਹਨ, ਜਿਨ੍ਹਾਂ ਨੇ ਇਹ ਮੰਨਿਆ ਹੈ ਕਿ ਉਨ੍ਹਾਂ ਦੇ ਦੇਸ਼ ਦੀਆਂ ਇੰਟੈਲੀਜੈਂਸ ਏਜੰਸੀਆਂ ਨੇ ਸਾਊਦੀ ਪੱਤਰਕਾਰ ਜਮਾਲ ਖਸ਼ੋਗੀ ਕਤਲਕਾਂਡ ਦੀ ਰਿਕਾਰਡਿੰਗ ਸੁਣੀ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਸੋਮਵਾਰ ਨੂੰ ਪੈਰਿਸ ‘ਚ ਕਿਹਾ ਕਿ ਤੁਰਕੀ ਵਲੋਂ ਜੋ ਰਿਕਾਰਡਿੰਗ ਸਾਂਝੀ ਕੀਤੀ ਹੈ ਉਸ ਨੂੰ ਕੈਨੇਡਾ ਨੇ ਪੂਰੀ ਤਰ੍ਹਾਂ ਸੁਣਿਆ ਹੈ। ਸ਼ਨੀਵਾਰ ਨੂੰ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਾਨ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਹ ‘ਟੇਪ’ ਕੁਝ ਦੇਸ਼ਾਂ ਨਾਲ ਸਾਂਝੀ ਕੀਤੀ ਹੈ ਪਰ ਕੈਨੇਡੀਅਨ ਲੀਡਰ ਇਸ ਗੱਲ ਦੀ ਪੁਸ਼ਟੀ ਕਰਨ ਵਾਲੇ ਪਹਿਲੇ ਵਿਅਕਤੀ ਹਨ, ਜਿਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੀਆਂ ਖੂਫੀਆ ਏਜੰਸੀਆਂ ਨੇ ਇਕ ਆਡੀਓ ਟੇਪ ਨੂੰ ਸੁਣਿਆ ਹੈ। ਹਲਾਂਕਿ ਟਰੂਡੋ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਨੇ ਖੁਦ ਇਹ ਰਿਕਾਰਡਿੰਗ ਨਹੀਂ ਸੁਣੀ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਇਸ ਹਫਤੇ ਏਰਦੋਗਾਨ ਵਲੋਂ ਖਸ਼ੋਗੀ ਮਾਮਲੇ ਨੂੰ ਦੁਨੀਆ ਸਾਹਮਣੇ ਲਿਆਉਣ ‘ਚ ਸਾਹਸ ਦਿਖਾਇਆ ਹੈ, ਜਿਸ ਲਈ ਉਨ੍ਹਾਂ ਨੇ ਤੁਰਕੀ ਦੇ ਰਾਸ਼ਟਰਪਤੀ ਦਾ ਧੰਨਵਾਦ ਕੀਤਾ। ਟਰੂਡੋ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਇਸ ਰਿਕਾਰਡਿੰਗ ‘ਚ ਕੀ ਜਾਣਕਾਰੀ ਸਾਂਝੀ ਕੀਤੀ ਗਈ ਸੀ।


