- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਕੈਪਟਨ ਅਮਰਿੰਦਰ ਸਿੰਘ ਵੱਲੋਂ ਜੀ.ਐਸ.ਟੀ. 2.0 ਦੇ ਸਰਲੀਕਰਨ ਲਈ ਪ੍ਰਧਾਨ ਮੰਤਰੀ ਨੂੰ 101 ਸੁਝਾਅ-ਪੱਤਰ ਲਿਖਿਆ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਜੀ.ਐਸ.ਟੀ. 1.1 ਦੇ ਪਾੜੇ ਨੂੰ ਭਰਨ ਅਤੇ ਇਸ ਨੂੰ ਲਾਗੂ ਕਰਨ ਨਾਲ ਵਪਾਰ ਨੂੰ ਦਰਪੇਸ਼ ਮੌਜੂਦਾ ਸਮੱਸਿਆਵਾਂ ਨੂੰ ਖਤਮ ਕਰਨ ਲਈ 101 ਠੋਸ ਸੁਝਾਵਾਂ ਨਾਲ ਜੀ.ਐਸ.ਟੀ. 2.0 ਅਮਲ ਵਿੱਚ ਲਿਆਉਣ ਲਈ ਸੁਝਾਅ ਦਿੱਤੇ ਹਨ। ਪ੍ਰਧਾਨ ਮੰਤਰੀ ਨੂੰ ਭੇਜੇ ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਹਾਲ ਹੀ ਦੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਵਧਾਈ ਦਿੰਦੇ ਹੋਏ ਮੋਦੀ ਵੱਲੋਂ ਦੇਸ਼ ਨੂੰ ਉੱਚ ਵਿਕਾਸ ਦੇ ਪਥ ‘ਤੇ ਪਾਉਣ ਲਈ ਤੇਜ਼ ਗਤੀ ਪ੍ਰਦਾਨ ਕਰਨ ਅਤੇ ਸਮਾਜਿਕ ਨਿਆਂ ਵਾਸਤੇ ਪ੍ਰਗਟਾਏ ਵਿਚਾਰਾਂ ਦਾ ਸਵਾਗਤ ਕੀਤਾ ਹੈ। ਪੰਜਾਬ ਦੇ ਲੋਕਾਂ ਦੀਆਂ ਉੱਚ ਖਾਹਿਸ਼ਾਂ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਉਹ ਸੂਬੇ ਅਤੇ ਭਾਰਤ ਦੇ ਲੋਕਾਂ ਦੀ ਖੁਸ਼ਹਾਲੀ ਲਈ ਪ੍ਰਧਾਨ ਮੰਤਰੀ ਨਾਲ ਮਿਲ ਕੇ ਕੰਮ ਕਰਨ ਦੀ ਤਵੱਕੋ ਰੱਖਦੇ ਹਨ। ਇਸ ਪੱਤਰ ਵਿੱਚ ਮੁੱਖ ਮੰਤਰੀ ਨੇ ਜੀ.ਐਸ.ਟੀ. ਮਾਲੀਏ ਵਿੱਚ ਸੁਧਾਰ ਲਿਆਉਣ ਲਈ ਬਹੁਤ ਸਾਰੇ ਸੁਝਾਅ ਦਿੱਤੇ ਹਨ ਜਿਨ੍ਹਾਂ ਦੇ ਨਾਲ ਪੰਜਾਬ ਨੂੰ ਆਪਣਾ ਮਾਲੀ ਘਾਟਾ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਸੀ.ਜੀ.ਐਸ.ਟੀ. ਦਰਾਂ ਤੋਂ ਐਸ.ਜੀ.ਐਸ.ਟੀ. ਦਰਾਂ ਵੱਧ ਰੱਖਣ ਦਾ ਵੀ ਸੁਝਾਅ ਦਿੱਤਾ ਤਾਂ ਜੋ ਸਾਰੇ ਸੂਬਿਆਂ ਨੂੰ ਭਾਰੀ ਭਰਕਮ ਘਾਟੇ ਦੀ ਢਾਹ ਨਾ ਲੱਗੇ। ਕੈਪਟਨ ਅਮਰਿੰਦਰ ਸਿੰਘ ਨੇ ਜੀ.ਐਸ.ਟੀ. ਦੇ ਮੁਢਲੇ ਪੜਾਅ ਵਿੱਚ ਵਪਾਰਕ ਸਰਕਲ ਵਿੱਚ ਪੈਦਾ ਹੋਏ ਗੰਭੀਰ ਭੰਬਲ ਭੂਸੇ ਕਾਰਨ ਨਿਯਮਾਂ ਦੀਆਂ ਹੋਈਆਂ ਉਲੰਘਣਾਵਾਂ ਵਿੱਚੋਂ ਉਭਰਨ ਲਈ ਆਮ ਮੁਆਫੀ ਸਕੀਮ ਦਾ ਸੁਝਾਅ ਦਿੱਤਾ।


